ਪੰਜਾਬੀ ਅਦਾਕਾਰਾ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ, 10 ਕਰੋੜ ਰੁਪਏ ਦੀ ਮੰਗੀ ਫਿਰੌਤੀ
Punjabi actress receives death threat from gangsters, demands Rs 10 crore ransom

Punjabi actress receives death threat from gangsters, demands Rs 10 crore ransom
ਪੰਜਾਬੀ ਅਦਾਕਾਰਾ ਅਤੇ ਮਾਡਲ ਹਿਮਾਂਸ਼ੀ ਖੁਰਾਨਾ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਹਿਮਾਂਸ਼ੀ ਨੇ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।
ਥ੍ਰੈਟ ਕਾਲ ਵਿੱਚ ਗੈਂਗਸਟਰਾਂ ਨੇ ਅਦਾਕਾਰਾ ਨੂੰ ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸ਼ਿਕਾਇਤ ਤੋਂ ਬਾਅਦ ਪੁਲਿਸ ਕਾਲ ਡਿਟੇਲ ਖੰਗਾਲ ਕਰ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਸੁਫੀ ਗਾਇਕਾ ਜੋਤੀ ਨੂਰਾਂ ਨੂੰ ਧਮਕੀ ਭਰੀ ਕਾਲ ਆਈ ਸੀ। ਉਸ ਦੇ ਪਤੀ ਨੇ ਦਾਅਵਾ ਕੀਤਾ ਸੀ ਕਿ ਨਾਮੀ ਗੈਂਗਸਟਰ ਦੇ ਨਾਂ ‘ਤੇ ਉਨ੍ਹਾਂ ਤੋਂ ਇੱਕ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ।
ਦੱਸ ਦੇਈਏ ਕਿ ਹਿਮਾਂਸ਼ੀ ਖੁਰਾਨਾ ਕੀਰਤਪੁਰ ਸਾਹਿਬ ਪੰਜਾਬ ਦੀ ਰਹਿਣ ਵਾਲੀ ਹੈ। ਉਸਨੂੰ ਪੰਜਾਬੀ ਇੰਡਸਟਰੀ ਦੀ ਐਸ਼ਵਰਿਆ ਰਾਏ ਵਜੋਂ ਵੀ ਜਾਣਿਆ ਜਾਂਦਾ ਹੈ। 2011 ਵਿੱਚ ਮਿਸ ਲੁਧਿਆਣਾ ਦਾ ਖਿਤਾਬ ਜਿੱਤਣ ਤੋਂ ਬਾਅਦ ਉਸਨੇ ਆਪਣੇ ਮਾਡਲਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ “ਸਾਡਾ ਹੱਕ” ਵਰਗੀਆਂ ਫਿਲਮਾਂ ਅਤੇ “ਸੋਚ” ਵਰਗੇ ਸੁਪਰਹਿੱਟ ਗੀਤਾਂ ਨਾਲ ਪਛਾਣ ਬਣਾਈ। ਉਹ ਬਿੱਗ ਬੌਸ 13 ਵਿੱਚ ਹਿੱਸਾ ਲੈਣ ਤੋਂ ਬਾਅਦ ਜਿਆਦਾ ਫੇਮਸ ਹੋਈ।
ਹਿਮਾਂਸ਼ੀ ਖੁਰਾਨਾ ਬਿੱਗ ਬੌਸ ਵਿੱਚ ਵਾਈਲਡ ਕਾਰਡ ਪ੍ਰਤੀਯੋਗੀ ਵਜੋਂ ਨਜਰ ਆ ਚੁੱਕੀ ਹੈ। ਸ਼ੋਅ ਦੌਰਾਨ ਉਸ ਦੇ ਅਤੇ ਸ਼ਹਿਨਾਜ਼ ਗਿੱਲ ਦੇ ਕਈ ਵਿਵਾਦ ਹੋਏ। ਸ਼ੋਅ ਛੱਡਣ ਤੋਂ ਬਾਅਦ ਉਸਨੇ ਇੱਕ ਚੈਟ ਸ਼ੋਅ ਵਿੱਚ ਖੁਲਾਸਾ ਕੀਤਾ ਕਿ ਬਿੱਗ ਬੌਸ ਦੇ ਘਰ ਦੇ ਨੈਗੇਟਿਵ ਮਾਹੌਲ ਕਰਕੇ ਉਹ ਕਾਫੀ ਡਿਪ੍ਰੈਸ਼ਨ ਵਿਚ ਚਲੀ ਗਈਸੀ।










