ਸਾਬਕਾ ਸੀਐਮ ਚੰਨੀ ਨੇ ਟਿਕਟ ਮਿਲਣ ਦੀ ਖੁਸ਼ੀ ਵਿੱਚ ਹਰਿਮੰਦਰ ਸਾਹਿਬ ਮੱਥਾ ਟੇਕਿਆ
ਕਾਂਗਰਸ ਹਾਈ ਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਭਰੋਸਾ ਜਤਾਇਆ ਹੈ। ਚਰਨਜੀਤ ਸਿੰਘ ਚੰਨੀ ਸੋਮਵਾਰ ਤੜਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਕਾਂਗਰਸ ਦੀ ਮਹਾਨ ਲੀਡਰਸ਼ਿਪ ਨਾਲ ਮੱਥਾ ਟੇਕਣ ਲਈ ਪਹੁੰਚੇ। ਕਾਂਗਰਸੀ ਆਗੂ ਜਲਦ ਹੀ ਜਲੰਧਰ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ।
ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੁਆਬੇ ਤੋਂ ਜਲੰਧਰ ਸੀਟ ਤੋਂ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਦੇ ਚੱਲਦੇ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਆਇਆ। ਉਨ੍ਹਾਂ ਕਿਹਾ ਕੀ ਮੈਨੂੰ ਵਾਹਿਗੁਰੂ ਨੇ ਦੁਆਬੇ ਵਿੱਚ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੈਨੂੰ ਇਹ ਮਾਣ ਬਖਸ਼ਿਆ ਹੈ ਤੇ ਮੈਂ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਮੈਂ ਤੁਹਾਡੀ ਆਸ ਉੱਤੇ ਖਰਾ ਉਤਰਾਂਗਾ। ਉਨ੍ਹਾਂ ਕਿਹਾ ਕਿ ਮੈਂ ਦੁਆਬੇ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਮੈਂ ਸੁਦਾਮਾ ਬਣ ਕੇ ਤੁਹਾਡੇ ਕੋਲ ਆਇਆ ਹਾਂ ਤੇ ਤੁਸੀਂ ਕ੍ਰਿਸ਼ਨ ਬਣ ਕੇ ਮੇਰਾ ਸਾਥ ਦਿਓ।
ਚੰਨੀ ਨੇ ਕਿਹਾ ਕੀ ਜਿਹੜਾ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਮਿਲ ਕੇ ਪੰਜਾਬ ਨੂੰ ਖ਼ਤਮ ਕਰਨ ਦੀ ਸਾਜਿਸ਼ਾਂ ਰਚ ਰਿਹਾ ਹੈ। ਕਿਸਾਨਾਂ ਉੱਤੇ ਗੋਲੀਆਂ ਚੱਲੀਆਂ ਕਿਸਾਨ ਸ਼ਹੀਦ ਹੋਏ ਕਿਸਾਨਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਹੜੇ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਐਨਐਸਏ ਲਗਾ ਕੇ ਜੇਲ੍ਹਾਂ ਵਿੱਚ ਡਕਿਆ ਹੈ, ਅੱਜ ਉਸ ਮੁੱਖ ਮੰਤਰੀ ਨੂੰ ਸਬਕ ਸਿਖਾਉਣ ਦਾ ਮੌਕਾ ਆ ਗਿਆ ਹੈ।
ਲੋਕ ਸਭਾ ਜਲੰਧਰ ਸੀਟ ਬਣੀ ਹੌਟ ਸੀਟ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਦਾ ਐਲਾਨ ਹੁੰਦੇ ਹੀ ਜਲੰਧਰ ਸੀਟ ਪੰਜਾਬ ਦੀ ਹੌਟ ਸੀਟ ਬਣ ਗਈ ਸੀ, ਜਿਸ ਕਾਰਨ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ ਅਤੇ ਹੁਣ ਉਨ੍ਹਾਂ ਨੂੰ ਕਾਂਗਰਸ ਨੇ ਜਲੰਧਰ ਤੋਂ ਉਮੀਦਵਾਰ ਬਣਾਇਆ ਹੈ ਪਾਰਟੀ ਨੇ ਚੰਨੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਇੱਥੇ ਲੋਕ ਸਭਾ ਸੀਟ ਲਈ ਸਾਬਕਾ ਮੁੱਖ ਮੰਤਰੀ ਚੰਨੀ ਅਤੇ ਸਾਬਕਾ ਸੰਸਦ ਮੈਂਬਰ ਰਿੰਕੂ ਵਿਚਾਲੇ ਮੁਕਾਬਲਾ ਹੋਵੇਗਾ ਕੁਮਾਰ ਟੀਨੂੰ ਨੂੰ ਲੈ ਕੇ ਵੀ ਸਿਆਸਤ ‘ਚ ਨਵਾਂ ਮੋੜ ਆ ਗਿਆ ਹੈ ਕਿ ਜੇਕਰ ‘ਆਪ’ ਜਲੰਧਰ ਲੋਕ ਸਭਾ ਸੀਟ ਤੋਂ ਪਵਨ ਕੁਮਾਰ ਟੀਨੂੰ ਦੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ ਇਸ ਲਈ ਇਸ ਵੇਲੇ ਜਲੰਧਰ ਲੋਕ ਸਭਾ ਸੀਟ ਤੋਂ ਚਰਨਜੀਤ ਸਿੰਘ ਚੰਨੀ ਦਾ ਦਬਦਬਾ ਵਧਦਾ ਨਜ਼ਰ ਆ ਰਿਹਾ ਹੈ।