EducationPoliticsPunjab

ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਵਿਦਿਅਕ ਸੰਸਥਾਵਾਂ ਨੂੰ CM ਮਾਨ ਵਲੋਂ ਚਿਤਾਵਨੀ

CM ਮਾਨ ਨੇ ਅੱਜ ਕਿਹਾ ਕਿ ਜਿਹੜੀਆਂ ਵਿਦਿਅਕ ਸੰਸਥਾਵਾਂ ਆਪਣੇ ਕੈਂਪਸ ਵਿਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਸਖਤ ਕਾਰਵਾਈ ਕਰੇਗੀ।

ਪੰਜਾਬੀ ਯੂਨੀਵਰਸਿਟੀ ਵਿਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿਚ ਪੰਜਾਬੀ ਬੋਲਣ ਉਤੇ ਜੁਰਮਾਨੇ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਰਹਿੰਦੇ ਸਾਰੇ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਹੈ। ਭਗਵੰਤ ਮਾਨ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਅਜਿਹੇ ਜੁਰਮਾਨੇ ਲਾਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ।

Leave a Reply

Your email address will not be published.

Back to top button