Jalandhar
ਜਲੰਧਰ ਪੁਲਿਸ ਵੱਲੋਂ ਅੰਤਰਰਾਸ਼ਟਰੀ 9 ਨਸ਼ਾ ਤਸਕਰ 22 ਕਿੱਲੋ ਅਫ਼ੀਮ ਸਣੇ ਗ੍ਰਿਫ਼ਤਾਰ
Jalandhar police arrested 9 international drug smugglers with 22 kilos of opium

ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 9 ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 22 ਕਿਲੋ ਅਫ਼ੀਮ ਬਰਾਮਦ ਹੋਈ ਹੈ। ਪੁਲਿਸ ਦੀ ਟੀਮ ਨੇ ਝਾਰਖੰਡ ਤੋਂ ਕੁਝ ਮੁਲਜ਼ਮਾਂ ਨੂੰ 12 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਜਲੰਧਰ ਤੋਂ 10 ਕਿੱਲੋ ਹੋਰ ਅਫੀਮ ਬਰਾਮਦ ਹੋਈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।
