JalandharPunjab

SAD ਨੂੰ ਵੱਡਾ ਝਟਕਾ, ਚਰਨਜੀਤ ਅਟਵਾਲ ਦਾ ਪੁੱਤ ਇੰਦਰ ਅਟਵਾਲ ਭਾਜਪਾ ‘ਚ ਸ਼ਾਮਲ, ਜਲੰਧਰ ਤੋਂ ਬਣ ਸਕਦੈ ਉਮੀਦਵਾਰ

ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ ਹੋਇਆ ਹੈ। ਇੰਦਰ ਇਕਬਾਲ ਸਿੰਘ ਨੂੰ ਕੇਂਦਰੀ ਮੰਤਰੀ ਹਰਦੀਪ ਪੂਰੀ ਨੇ ਪਾਰਟੀ ‘ਚ ਸ਼ਾਮਲ ਕਰਵਾਇਆ।ਅਕਾਲੀ ਦਲ ਦੇ ਵੱਡੇ ਕੱਦ ਦੇ ਨੇਤਾ ਚਰਨਜੀਤ ਸਿੰਘ ਅਟਵਾਲ ਜੋ ਕਿ ਬਾਦਲ ਪਰਿਵਾਰ ਵੱਲੋਂ ਅੱਖੋਂ-ਪਰੋਖੇ ਕਰਨ ਤੋਂ ਬਾਅਦ ਲੰਬੇ ਸਮੇਂ ਤੋਂ ਨਾਰਾਜ਼ ਚੱਲ ਰਹੇ ਸਨ, ਵੱਲੋਂ ਅੱਜ ਅਚਾਨਕ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਅਟਵਾਲ ਦੇ ਬੇਟੇ ਇੰਦਰ ਅਟਵਾਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਚਰਨਜੀਤ ਸਿੰਘ ਅਟਵਾਲ ਦਿੱਲੀ ਵਿਖੇ ਆਪਣੇ ਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ ਅਟਵਾਲ ਸਮੇਤ ਪੁੱਜ ਗਏ ਹਨ। ‌ਪਤਾ ਲੱਗਾ ਹੈ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ।

Leave a Reply

Your email address will not be published.

Back to top button