PoliticsPunjab

ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਅਕਾਲੀ ਉਮੀਦਵਾਰ ਦਾ ਭਰਾ ਆਪ ‘ਚ ਸ਼ਾਮਿਲ

Big blow to Akali Dal Badal, Akali candidate's brother joined AAP

ਅਕਾਲੀ ਦਲ ਬਾਦਲ ਨੂੰ ਲੋਕ ਸਭਾ ਹਲਕਾ ਫ਼ਰੀਦਕੋਟ ਵਿਚ ਅੱਜ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਅਕਾਲੀ ਉਮੀਦਵਾਰ ਰਾਜਵਿੰਦਰ ਸਿੰਘ ਦੇ ਭਰਾ ਲਖਵਿੰਦਰ ਸਿੰਘ ਲੱਕੀ (ਪੁੱਤਰ ਸ਼ੀਤਲ ਸਿੰਘ ਸਾਬਕਾ ਵਿਧਾਇਕ) ਆਮ ਆਦਮੀਂ ਪਾਰਟੀ ਵਿਚ ਸ਼ਾਮਿਲ ਹੋ ਗਏ।

ਧਰਮਕੋਟ ਵਿਖੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਆਯੋਜਿਤ ਚੋਣ ਰੈਲੀ ਦੌਰਾਨ ਆਮ ਆਦਮੀ ਪਾਰਟੀ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਦੀ ਮੌਜੂਦਗੀ ਵਿੱਚ ਲਖਵਿੰਦਰ ਸਿੰਘ ਲੱਕੀ ਦੇ ਨਾਲ ਰਣਜੀਤ ਕੌਰ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਧਰਮਕੋਟ ਆਪਣੇ ਸਾਥੀਆਂ ਸਮੇਤ ਆਮ ਆਦਮੀਂ ਪਾਰਟੀ ਵਿਚ ਸ਼ਾਮਿਲ ਹੋ ਗਏ। ਉਮੀਦਵਾਰ ਕਰਮਜੀਤ ਸਿੰਘ ਅਨਮੋਲ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਲਖਵਿੰਦਰ ਸਿੰਘ ਲੱਕੀ, ਰਣਜੀਤ ਕੌਰ ਅਤੇ ਹੋਰਨਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ

Back to top button