PunjabPolitics

ਅਕਾਲੀ ਦਲ ਸੁਧਾਰ ਲਹਿਰ ਹੋਈ ਭੰਗ, ਅਕਾਲੀ ਦਲ ਦੀ ਮਜਬੂਤੀ ਲਈ ਹਾਂ ਪੱਖੀ ਹੁੰਗਾਰਾ

Akali Dal reform movement disbanded, positive response for strengthening Akali Dal

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਗੂਆਂ ਵੱਲੋਂ ਅਕਾਲੀ ਦਲ ਦੇ ਲੀਡਰਾਂ ਨੂੰ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਅਤੇ ਹੋਰ ਲੀਡਰਾਂ ਦੀ ਪੰਜ ਦਿਨ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। 

ਇਸ ਦੌਰਾਨ ਉਨ੍ਹਾਂ ਨੇ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ 1100 ਦੀ ਕੜਾਹ ਪ੍ਰਸਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਈ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਲਗਾਈ ਸੇਵਾ ਅੱਜ ਉਨ੍ਹਾਂ ਨੇ ਪੂਰੀ ਕੀਤੀ ਹੈ ਤੇ ਉਨ੍ਹਾਂ ਦੇ ਹੁਕਮ ਤਹਿਤ ਉਹ ਕੜਾ ਪ੍ਰਸਾਦ ਦੀ ਦੇਗ ਕਰਵਾ ਕੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਹਨ। 

 

ਉਨ੍ਹਾਂ ਨੇ ਅੱਗੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ

Back to top button