
ਵਿਜੀਲੈਂਸ ਬਿਊਰੋ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਉਤੇ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਏਆਈਜੀ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦਾ ਦੋਸ਼ ਹੈ। ਇਸ ਗੱਲ ਦਾ ਖੁਲਾਸਾ ਵਿਜੀਲੈਂਸ ਬਿਊਰੋ ਦੇ ਮੁਖੀ ਵਰਿੰਦਰ ਕੁਮਾਰ ਨੇ ਕੀਤਾ ਹੈ। ਸਾਬਕਾ ਮੰਤਰੀ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਕੀਤਾ ਗਿਆ ਹੈ। ਅਰੋੜਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਉਧਰ, ਸਾਬਕਾ ਮੰਤਰੀ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ। ਇਸ ਦੌਰਾਨ ਉਹ ਪਰਿਵਾਰ ਨੂੰ ਮਿਲ ਕੇ ਭਾਵੁਕ ਹੋ ਗਏ।
ਵਿਜੀਲੈਂਸ ਬਿਊਰੋ ਪੰਜਾਬ ਨੇ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ ਜਦੋਂ ਉਹ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰ ਰਿਹਾ ਸੀ।