
ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ‘ਚ ਫਰਾਰ ਏਆਈਜੀ ਰਾਜਜੀਤ ਸਿੰਘ ਨੂੰ ਮੋਹਾਲੀ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਦਰਅਸਲ, ਪੰਜਾਬ ਪੁਲਿਸ ਨੇ ਨਸ਼ੇ ਦੇ ਮਾਮਲੇ ‘ਚ ਦੋਸ਼ੀ ਰਾਜਜੀਤ ਖਿਲਾਫ ਮਾਮਲਾ ਦਰਜ ਕੀਤਾ ਹੋਇਆ ਹੈ। ਉਦੋਂ ਤੋਂ ਹੀ ਰਾਜਜੀਤ ਫਰਾਰ ਹੈ। ਮੁਲਜ਼ਮ ਦੀ ਭਾਲ ਲਈ ਪੁਲੀਸ ਨੇ ਉਸ ਲਈ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਉਸ ਦੀ ਗ੍ਰਿਫ਼ਤਾਰੀ ਲਈ ਐਸਟੀਐਫ ਅਤੇ ਪੰਜਾਬ ਪੁਲੀਸ ਨੇ ਸੂਬੇ ਸਮੇਤ ਹੋਰ ਸੂਬਿਆਂ ਵਿੱਚ ਛਾਪੇਮਾਰੀ ਕੀਤੀ। ਪਰ ਲੰਬੇ ਸਮੇਂ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ।
‘ਆਪ’ ਆਗੂ ਮਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਰਾਜਜੀਤ ਦੇ ਹੱਥ ਆਉਣ ‘ਤੇ ਕਰੋੜਾਂ ਦੇ ਡਰੱਗਜ਼ ਮਾਮਲੇ ‘ਚ ਕਈ ਵੱਡੇ ਖੁਲਾਸੇ ਹੋਣਗੇ।