ਅਦਾਲਤ ਵਲੋਂ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਦੀ ਜ਼ਮਾਨਤ ਅਰਜ਼ੀ ਰੱਦ, APP ਵਿਧਾਇਕਾ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਅੱਗੇ ਧਰਨਾ ਲਾਉਣ ਮੌਕੇ ਦਰਜ ਹੋਏ ਕੇਸ ਕਾਰਨ ਅਦਾਲਤ ਵਿਚ ਪੇਸ਼ੀ ਤੋਂ ਗ਼ੈਰ ਹਾਜ਼ਰ ਰਹਿਣ ਕਾਰਨ ਗੈਰ ਜ਼ਮਾਨਤੀ ਵਾਰੰਟਾਂ ਦਾ ਸਾਹਮਣਾ ਕਰ ਰਹੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਜ਼ਮਾਨਤ ਅਰਜ਼ੀ ਤਰਨਤਾਰਨ ਦੇ ਐਡੀਸ਼ਨਲ ਜੱਜ ਕੰਵਲਜੀਤ ਸਿੰਘ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ।
ਹਾਲਾਂਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਆਰਟੀਓ ਟ੍ਰਾਇਲ ਕੋਰਟ ਵਿਚ ਪੇਸ਼ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਗਈ।
ਅਦਾਲਤ ਵੱਲੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਮਾਮਲਾ
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ‘ਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ‘ਚ ਪੇਸ਼ ਨਹੀਂ ਹੋ ਰਹੇ ਸਨ।
ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ, ਪਰ ਫਿਰ ਵੀ ਉਹ ਅਦਾਲਤ ‘ਚ ਪੇਸ਼ ਨਹੀਂ ਹੋਏ ਤੇ ਹੁਣ ਗ਼ੈਰ ਜ਼ਮਾਨਤੀ ਵਾਰੰਟ ਕੱਢ ਦਿੱਤੇ ਗਏ ਹਨ।
ਮਾਮਲਾ ਜਨਵਰੀ 2020 ਦਾ ਹੈ। ਪੰਜਾਬ ‘ਚ ਮਹਿੰਗੀ ਬਿਜਲੀ ਦਾ ਮੁੱਦਾ ਭਖਿਆ ਹੋਇਆ ਸੀ। ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ ਸੀ।