Punjab

ਅਦਾਲਤ ਵਲੋਂ ਕਰੋੜਾ ਰੁਪਏ ਦੇ ਧੋਖਾਧੜੀ ਮਾਮਲੇ ਚ DSP ਖ਼ਿਲਾਫ਼ ਜਾਂਚ ਦੇ ਹੁਕਮ ਜਾਰੀ

The court issued an inquiry order against DSP in the fraud case of crores of rupees, the court gave the case of fraud of 12.6 crores to the DGP of Punjab

ਮੁਹਾਲੀ ਜ਼ਿਲ੍ਹਾ ਅਦਾਲਤ ਨੇ ਇੱਕ ਕੇਸ ਦੀ ਸੁਣਵਾਈ ਕਰਦਿਆਂ ਮੁਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਦੀ ਜ਼ਿੰਮੇਵਾਰੀ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਸੌਂਪੀ ਗਈ ਹੈ।  ਹੁਕਮਾਂ ਵਿੱਚ ਅਦਾਲਤ ਨੇ ਕਿਹਾ ਹੈ ਕਿ ਇਹ ਜਾਂਚ ਕਿਸੇ ਸੀਨੀਅਰ ਆਈਪੀਐਸ ਅਧਿਕਾਰੀ ਤੋਂ ਕਰਵਾਈ ਜਾਵੇ। ਦੋ ਇਮੀਗ੍ਰੇਸ਼ਨ ਮਾਮਲਿਆਂ ਵਿੱਚ ਡੀਐਸਪੀ ਵੱਲੋਂ ਕੀਤੀ ਗਈ ਜਾਂਚ ਸ਼ੱਕੀ ਹੈ। ਇਸ ਲਈ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਜ਼ਰੂਰੀ ਹੈ।

ਇਹ ਮਾਮਲਾ ਇਮੀਗ੍ਰੇਸ਼ਨ ਫਰਾਡ ਨਾਲ ਸਬੰਧਤ ਹੈ। ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੋ ਕੇਸਾਂ ਦੀ ਜਾਂਚ ਕਰ ਰਹੇ ਸਨ। ਇਸ ਸਬੰਧੀ ਥਾਣਾ ਸੋਹਾਣਾ ਵਿਖੇ 15 ਨਵੰਬਰ 2023 ਨੂੰ ਕੇਸ ਦਰਜ ਕੀਤਾ ਗਿਆ ਸੀ। ਜਦਕਿ ਦੂਜਾ ਮਾਮਲਾ 6 ਜਨਵਰੀ 2023 ਨੂੰ ਥਾਣਾ ਖਰੜ (ਸਦਰ) ਵਿਖੇ ਦਰਜ ਹੋਇਆ ਸੀ। ਖਰੜ ‘ਚ ਦਰਜ ਮਾਮਲੇ ‘ਚ ਕਰੀਬ 10 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਸੋਹਾਣਾ ਥਾਣੇ ‘ਚ ਦਰਜ ਹੋਏ ਮਾਮਲੇ ‘ਚ 2.6 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ। ਜਦੋਂ ਇਸ ਮਾਮਲੇ ਦੀ ਜਾਂਚ ਡੀਐਸਪੀ ਸੰਧੂ ਵੱਲੋਂ ਕੀਤੀ ਗਈ ਤਾਂ ਅਦਾਲਤ ਨੇ ਮਹਿਸੂਸ ਕੀਤਾ ਕਿ ਡੀਐਸਪੀ ਸੰਧੂ ਨੇ ਮੁੱਖ ਮੁਲਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਅਦਾਲਤ ਦੇ ਹੁਕਮਾਂ ‘ਤੇ ਜਲਦੀ ਹੀ ਦੁਬਾਰਾ ਜਾਂਚ ਸ਼ੁਰੂ ਕੀਤੀ ਜਾਵੇਗੀ।

Back to top button