Punjab

ਵੱਡੀ ਵਾਰਦਾਤ, BJP ਐੱਸ.ਸੀ. ਮੋਰਚਾ ਦੇ ਜਨਰਲ ਸਕੱਤਰ ਨੂੰ ਘਰ ਆ ਕੇ ਮਾਰੀ ਗੋਲੀ

ਅੰਮ੍ਰਿਤਸਰ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ BJP ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਐਤਵਾਰ ਦੇਰ ਰਾਤ ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ। ਉਸ ਨੂੰ ਪਹਿਲਾਂ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਇਕ ਹੋਰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ ਜੁਗਰਾਜ ਸਿੰਘ ਮੌਕੇ ’ਤੇ ਪੁੱਜੇ।

ਪੁਲਿਸ ਮੁਤਾਬਕ ਬਲਵਿੰਦਰ ਗਿੱਲ ਐਤਵਾਰ ਰਾਤ ਨੂੰ ਆਪਣੇ ਘਰ ਆਰਾਮ ਕਰ ਰਹੇ ਸਨ। ਇਸ ਦੌਰਾਨ ਦੋ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਘੰਟੀ ਵਜਾਈ ਅਤੇ ਜਿਵੇਂ ਹੀ ਭਾਜਪਾ ਆਗੂ ਬਲਵਿੰਦਰ ਗਿੱਲ ਨੇ ਦਰਵਾਜ਼ਾ ਖੋਲ੍ਹਿਆ ਤਾਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀ ਮਾਰ ਦਿੱਤੀ। ਪਤਾ ਲੱਗਾ ਹੈ ਕਿ ਗੋਲੀ ਜਬੜੇ ਦੇ ਆਰ-ਪਾਰ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੋਟਰਸਾਈਕਲ ‘ਤੇ ਫ਼ਰਾਰ ਹੋ ਗਏ।

One Comment

Leave a Reply

Your email address will not be published.

Back to top button