India
ਅਦਾਲਤ ਵਲੋਂ CM ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ, ED ਦੀ ਅਰਜ਼ੀ ‘ਤੇ ਪੇਸ਼ ਹੋਣ ਲਈ ਸੰਮਨ ਜਾਰੀ
Big blow from the court, summons issued to Arvind Kejriwal on the application of ED


ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁੱਧਵਾਰ ਨੂੰ ਦਿੱਲੀ ਦੀ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ ਈਡੀ ਦੀ ਅਰਜ਼ੀ ’ਤੇ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਦੱਸ ਦੇਈਏ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜ ਵਾਰ ਸੰਮਨ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਈਡੀ ਸਾਹਮਣੇ ਪੇਸ਼ ਨਹੀਂ ਹੋਏ।
