
ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਹੁਣ ਆਪਣਾ ਸਰਕਾਰੀ ਬੰਗਲਾ ਖਾਲੀ ਕਰਨਾ ਪਵੇਗਾ। ਪਟਿਆਲਾ ਹਾਊਸ ਕੋਰਟ ਨੇ ਆਪਣਾ ਅੰਤਰਿਮ ਹੁਕਮ ਵਾਪਸ ਲੈ ਲਿਆ ਹੈ, ਜਿਸ ਵਿੱਚ ਉਹਨਾਂ ਨੇ ਰਾਜ ਸਭਾ ਸਕੱਤਰੇਤਚ ਰਾਘਵ ਚੱਢਾ ਨੂੰ ਬੰਗਲਾ ਖਾਲੀ ਨਾ ਕਰਨ ਦੇ ਹੁਕਮ ਦਿੱਤੇ ਸਨ। ਇਸ ਹੁਕਮ ਵਿਰੁੱਧ ਦਾਇਰ ਸਕੱਤਰੇਤ ਦੀ ਪਟੀਸ਼ਨ ‘ਤੇ ਅਦਾਲਤ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਕਿਹਾ , ਬੰਗਲੇ ਦੀ ਅਲਾਟਮੈਂਟ ਰੱਦ ਹੋਣ ਤੋਂ ਬਾਅਦ ਰਾਘਵ ਚੱਢਾ ਦਾ ਉਸ ਬੰਗਲੇ ‘ਚ ਰਹਿਣ ਦਾ ਕੋਈ ਵਾਜਬ ਨਹੀਂ ਹੈ। ਰਾਘਵ ਚੱਡਾ ਇਹ ਦਾਅਵਾ ਨਹੀਂ ਕਰ ਸਕਦੇ ਕਿ ਰਾਜ ਸਭਾ ਮੈਂਬਰ ਵਜੋਂ ਆਪਣਾ ਕਾਰਜਕਾਲ ਪੂਰਾ ਹੋਣ ਤੱਕ ਉਨ੍ਹਾਂ ਨੂੰ ਇਸ ਬੰਗਲੇ ਵਿੱਚ ਰਹਿਣ ਦਾ ਅਧਿਕਾਰ ਹੈ।