
ਸੰਗਰੂਰ ਵਿਖੇ 4161 ਮਾਸਟਰ ਕੇਡਰ ਅਧਿਆਪਕਾਂ ਵੱਲੋਂ ਸਟੇਸ਼ਨਾਂ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਅੱਜ ਸਵੇਰੇ ਹੀ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਲਾਗੇ ਹੀ ਸਥਾਨਕ ਵੇਰਕਾ ਮਿਲਕ ਪਲਾਂਟ ਵਿੱਚ ਪੰਜਾਬ ਭਰ ਵਿੱਚੋਂ ਇੱਕਤਰ ਹੋਏ ਅਧਿਆਪਕਾਂ ਨੇ ਆਪਣੇ ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਰੋਸ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਜਦੋਂ ਹੀ ਇਹ ਬੇਰੁਜ਼ਗਾਰ ਅਧਿਆਪਕ ਬੈਰੀਕੇਟਾਂ ਵੱਲ ਵਧਣ ਲੱਗੇ ਤਾਂ ਪੁਲਸ ਵੱਲੋਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਜਿਸ ਵਿੱਚ ਗੁਰਮੁੱਖ ਸਿੰਘ ਕੋਟਭਾਈ ਜ਼ਿਲ੍ਹਾ ਮੁਕਤਸਰ, ਸੰਦੀਪ ਗਿੱਲ ਬਰਨਾਲਾ ਅਤੇ ਬਲਬੀਰ ਸਿੰਘ ਆਦਿ ਦੇ ਸੱਟਾਂ ਲੱਗੀਆਂ ਅਤੇ ਇਨ੍ਹਾਂ ਅਧਿਆਪਕਾਂ ਦੀਆਂ ਪੱਗਾਂ ਤੱਕ ਉੱਤਰ ਗਈਆਂ। ਪੁਲਿਸ ਵੱਲੋਂ ਮਹਿਲਾ ਅਧਿਆਪਕਾਂ ਤੱਕ ਨੂੰ ਵੀ ਨਹੀਂ ਬਖਸ਼ਿਆ ਗਿਆ। ਲਾਠੀਚਾਰਜ਼ ਕਰਨ ਤੋਂ ਬਾਅਦ ਇਹਨਾਂ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਨੈਸ਼ਨਲ ਹਾਈਵੇ ਜਾਮ ਕਰਕੇ ਉੱਥੇ ਹੀ ਧਰਨਾ ਲਗਾ ਦਿੱਤਾ ਗਿਆ।