ਇੱਕ ਭਾਰਤੀ-ਅਮਰੀਕੀ ਡਾਕਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) , ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨਮੋਹਨ ਰੈਡਅਤੇ ਉੱਘੇ ਕਾਰੋਬਾਰੀ ਗੌਤਮ ਅਡਾਨੀ ਵਿਰੁੱਧ ਭ੍ਰਿਸ਼ਟਾਚਾਰ, ਪੈਗਾਸਸ ਸਪਾਈਵੇਅਰ ਦੀ ਵਰਤੋਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਮੁਕੱਦਮਾ ਦਾਇਰ ਕੀਤਾ ਹੈ।
ਕੋਲੰਬੀਆ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਸੰਮਨ ਜਾਰੀ ਕੀਤਾ ਹੈ। ਨਿਊਯਾਰਕ ਤੋਂ ਉੱਘੇ ਭਾਰਤੀ-ਅਮਰੀਕੀ ਅਟਾਰਨੀ ਰਵੀ ਬੱਤਰਾ ਨੇ ਇਸ ਨੂੰ “ਵਿਅਰਥ ਮੁਕੱਦਮਾ” ਕਰਾਰ ਦਿੱਤਾ।
ਰਿਚਮੰਡ ਸਥਿਤ ਗੈਸਟ੍ਰੋਐਂਟਰੌਲੋਜਿਸਟ ਡਾਕਟਰ ਲੋਕੇਸ਼ ਵਯੁਰੂ (Dr. Lokesh Vyuru) ਨੇ ਪ੍ਰਧਾਨ ਮੰਤਰੀ ਮੋਦੀ, ਰੈੱਡੀ ਅਤੇ ਅਡਾਨੀ ਦੇ ਖ਼ਿਲਾਫ਼ ਇਹ ਮੁਕੱਦਮਾ ਦਾਇਰ ਕੀਤਾ ਹੈ। ਇਸ ਮਾਮਲੇ ‘ਚ ‘ਵਰਲਡ ਇਕਨਾਮਿਕ ਫੋਰਮ’ ਦੇ ਪ੍ਰਧਾਨ ਅਤੇ ਸੰਸਥਾਪਕ ਪ੍ਰੋਫੈਸਰ ਕਲੌਸ ਸ਼ਵਾਬ ਦਾ ਨਾਂ ਵੀ ਸ਼ਾਮਲ ਹੈ। ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਡਾਕਟਰ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਮੋਦੀ, ਰੈੱਡੀ, ਅਡਾਨੀ ਅਤੇ ਹੋਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ, ਜਿਸ ਵਿੱਚ ਅਮਰੀਕਾ ਵਿੱਚ ਵੱਡੇ ਪੈਮਾਨੇ ‘ਤੇ ਨਕਦੀ ਟਰਾਂਸਫਰ ਅਤੇ ਸਿਆਸੀ ਵਿਰੋਧੀਆਂ ਵਿਰੁੱਧ ਜਾਸੂਸੀ ਸਾਫਟਵੇਅਰ ਪੈਗਾਸਸ ਦੀ ਵਰਤੋਂ ਸ਼ਾਮਲ ਹੈ।
ਹਾਲਾਂਕਿ ਡਾਕਟਰ ਨੇ ਇਸ ਸਬੰਧੀ ਕੋਈ ਸਬੂਤ ਪੇਸ਼ ਨਹੀਂ ਕੀਤਾ ਹੈ। ਡਾਕਟਰ ਵੱਲੋਂ 24 ਮਈ ਨੂੰ ਮੁਕੱਦਮਾ ਦਾਇਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ 22 ਜੁਲਾਈ ਨੂੰ ਸੰਮਨ ਜਾਰੀ ਕੀਤੇ ਸਨ। ਉਸ ਨੂੰ 4 ਅਗਸਤ ਨੂੰ ਭਾਰਤ ਅਤੇ ਸਵਿਟਜ਼ਰਲੈਂਡ ਵਿੱਚ 2 ਅਗਸਤ ਨੂੰ ਸ਼ਵਾਬ ਨੂੰ ਤਲਬ ਕੀਤਾ ਗਿਆ ਸੀ।