canada, usa ukPunjabWorld

ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਡੁੱਬੀ, 2 ਲੋਕਾਂ ਦੀ ਮੌਤ 5 ਲਾਪਤਾ

 ਅਮਰੀਕਾ ਦੇ ਫਲੋਰੀਡਾ ਕੀਜ਼ ਦੇ ਤੱਟ ‘ਤੇ ਇਕ ਕਿਸ਼ਤੀ ਡੁੱਬ ਗਈ, ਜਿਸ ਵਿਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਲਾਪਤਾ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਇਸ ਕਿਸ਼ਤੀ ‘ਤੇ ਦਰਜਨ ਤੋਂ ਵੱਧ ਪ੍ਰਵਾਸੀ ਸਵਾਰ ਸਨ, ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖਲ ਹੋਣ ਦਾ ਯਤਨ ਕਰ ਰਹੇ ਸੀ।

ਯੂਐਸ ਕੋਸਟ ਗਾਰਡ ਨੇ ਇੱਕ ਬਿਆਨ ਵਿੱਚ ਕਿਹਾ ਕਿ ਕਿਸ਼ਤੀ ਵਿੱਚ 15 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਅੱਠ ਨੂੰ ਬਚਾ ਲਿਆ ਗਿਆ ਹੈ, ਜਦਕਿ 2 ਲੋਕਾਂ ਦੀ ਮੌਤ ਹੋ ਗਈ ਅਤੇ 5 ਲੋਕ ਲਾਪਤਾ ਹਨ।
ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਪ੍ਰਵਾਸੀ ਅਸਲ ਵਿੱਚ ਕਿਸ ਦੇਸ਼ ਨਾਲ ਸਬੰਧਤ ਸਨ।

Back to top button