ਅਮਰੀਕਾ ਫਰਿਜ਼ਨੋ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇ ਤਿੰਨ ਪੰਜਾਬੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਦੋ ਜਲੰਧਰ ਦੇ ਪਿੰਡ ਰੁੜਕਾ ਕਲ਼ਾਂ ਦੀਆਂ ਮਾਵਾਂ ਧੀਆਂ ਹਨ, ਜਦਕਿ ਤੀਸਰਾ ਉਨ੍ਹਾਂ ਦਾ ਰਿਸ਼ਤੇਦਾਰ (ਕੁੜੀ ਦਾ ਸਹੁਰਾ) ਸੀ। ਜਿਨ੍ਹਾਂ ਦੀ ਪਛਾਣ ਬੀਬੀ ਬਲਵੀਰ ਕੌਰ ਜੋ ਪਿੰਡ ਰੁੜਕਾ ਕਲਾਂ ਤੋਂ ਬਲਾਕ ਸੰਮਤੀ ਮੈਂਬਰ ਵੀ ਰਹਿ ਚੁੱਕੇ ਹਨ। ਪਤਨੀ ਬਲਜੀਤ ਸਿੰਘ ਸਾਬਕਾ ਤਹਿਸੀਲਦਾਰ, ਉਨ੍ਹਾਂ ਦੀ ਪੁੱਤਰੀ ਪ੍ਰੀਤਜੀਤ ਕੌਰ (ਉਮਰ ਕਰੀਬ 55 ਸਾਲ) ਅਤੇ ਅਜੀਤ ਸਿੰਘ ਰਾਣਾ ਵਾਸੀ ਜੱਸੋ ਮਾਜਰਾ ਸ਼ਾਮਿਲ ਹਨ।
ਖਬਰ ਮਿਲਦੇ ਹੀ ਨਗਰ ਰੁੜਕਾ ਕਲਾਂ ਵਿੱਚ ਸੋਗ ਦੀ ਲਹਿਰ ਫੈਲ ਗਈ।