PoliticsPunjab

PM ਮੋਦੀ ਦੇ ਪੰਜਾਬ ਆਉਣ ਦੀਆਂ ਤਰੀਕਾਂ ਦਾ ਐਲਾਨ

Announcement of the dates of PM Modi's visit to Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਨੂੰ ਸਿਖਰਾਂ ਉੱਤੇ ਪਹੁੰਚਾਉਣ ਲਈ ਜਲਦ ਪਹੁੰਚ ਰਹੇ ਹਨ। ਪੀਐਮ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।’ ਇਹ ਜਾਣਕਾਰੀ ਭਾਜਪਾ ਦੇ ਸੂਬਾ ਮਹਾਂਮੰਤਰੀ ਰਾਕੇਸ਼ ਰਠੌਰ ਨੇ ਇੱਕ ਪ੍ਰੈਸ ਨੋਟ ਰਾਹੀ ਦਿੱਤੀ।

ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ‘ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।

23 ਮਈ ਨੂੰ ਪਟਿਆਲਾ ਚ ਬੀਬੀ ਪ੍ਰਨੀਤ ਕੌਰ ਤੇ ਪੂਰੇ ਮਾਲਵਾ ਬੈਲਟ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਬਾਅਦ ਦੁਪਹਿਰ ਪਲੇਠੀ ਚੋਣ ਰੈਲੀ ਹੋਵੇਗੀ, ਜਿਸ ਦੌਰਾਨ ਪੀਐਮ ਮੋਦੀ ਸੰਬੋਧਨ ਕਰਨਗੇ।

ਇਸੇ ਤਰ੍ਹਾਂ 24 ਮਈ ਨੂੰ ਗੁਰਦਾਸਪੁਰ ਵਿਖੇ ਬਾਅਦ ਦੁਪਹਿਰ ਪਹਲੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਤੇ ਮਾਝੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਿਚਾਰ ਪ੍ਰਗਟ ਕਰਨਗੇ।

ਇਸੇ ਤਰ੍ਹਾਂ 24 ਮਈ ਨੂੰ ਹੀ ਗੁਰਦਾਸਪੁਰ ਤੋਂ ਬਾਅਦ ਜਲੰਧਰ ਚ ਸੁਸ਼ੀਲ ਰਿੰਕੂ ਸਮੇਤ ਦੁਆਬੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪੀਐਮ ਮੋਦੀ ਸੰਬੋਧਨ ਕਰਨਗੇ।

ਭਾਜਪਾ ਦੇ ਸੀਨੀਅਰ ਆਗੂ ਤੇ ਮਹਾਂਮੰਤਰੀ ਰਾਕੇਸ਼ ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਸਬੰਧੀ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ

Back to top button