India

ਤਿਹਾੜ ਜੇਲ੍ਹ ‘ਚ CM ਮਾਨ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਨਿਕਲ ਆਏ ਹੰਝੂ, ਕਿਹਾ ਸ਼ੀਸ਼ੇ ਵਾਲੀ ਕੰਧ, ਅੱਤਵਾਦੀਆਂ ਵਾਲਾ ਸਲੂਕ ਕਿਉਂ

CM Mann met Arvind Kejriwal in Tihar Jail, tears came out, said glass wall, why treatment of terrorists

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਡਾ ਆਰੋਪ ਲਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਮੁਲਾਕਾਤ ਕਰਵਾਈ ਗਈ। ਇਹ ਤਾਨਾਸ਼ਾਹੀ ਦੀ ਹੱਦ ਹੈ। ਅਰਵਿੰਦ ਕੇਜਰੀਵਾਲ ਨੂੰ ਹਾਰਡ ਕੋਰ ਕ੍ਰਿਮੀਨਲ ਹੋਣ ਵਾਲੀ ਸਹੂਲਤ ਵੀ ਨਹੀਂ ਮਿਲ ਰਹੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਅੱਤਵਾਦੀਆਂ ਵਾਂਗ ਕਰਵਾਈ ਗਈ ਸੀ। ਉੱਥੇ ਹੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਤੋਂ ਬਾਅਦ ਭਗਵੰਤ ਮਾਨ ਕਾਫੀ ਭਾਵੁਕ ਹੋ ਗਏ। ਉਨ੍ਹਾੰ ਦੀਆਂ ਅੱਖਾਂ ਵਿਚ ਹੰਝੂ ਆ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ ਉਨ੍ਹਾਂ ਦੀ ਕੀ ਗਲਤੀ ਹੈ? ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਤੁਸੀਂ ਦੇਸ਼ ਦੇ ਸਭ ਤੋਂ ਵੱਡੇ ਅੱਤਵਾਦੀਆਂ ਵਿੱਚੋਂ ਇੱਕ ਨੂੰ ਫੜ ਲਿਆ ਹੋਵੇ। PM ਮੋਦੀ ਕੀ ਚਾਹੁੰਦੇ ਹਨ? ਪਾਰਦਰਸ਼ਤਾ ਦੀ ਰਾਜਨੀਤੀ ਸ਼ੁਰੂ ਕਰਕੇ ਭਾਜਪਾ ਦੀ ਰਾਜਨੀਤੀ ਨੂੰ ਖਤਮ ਕਰਨ ਵਾਲੇ ‘ਕੱਟਰ ਇਮਾਨਦਾਰ’ ਅਰਵਿੰਦ ਕੇਜਰੀਵਾਲ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ।

 

ਸਿਆਸੀ ਤਾਕਤ ਬਣ ਕੇ ਉਭਰੇਗੀ AAP: ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ, ‘ਜਦੋਂ ਮੈਂ ਪੁੱਛਿਆ ਕਿ ਉਹ ਕਿਵੇਂ ਕੰਮ ਕਰ ਰਹੇ ਹਨ, ਤਾਂ ਉਨ੍ਹਾਂ ਨੇ ਕਿਹਾ ਮੇਰੇ ਬਾਰੇ ਵਿੱਚ ਭੁੱਲ ਜਾਓ, ਮੈਨੂੰ ਦੱਸੋ ਕਿ ਪੰਜਾਬ ਦੇ ਹਾਲਾਤ ਕਿਵੇਂ ਚੱਲ ਰਹੇ ਹਨ? ਕਿਉਂਕਿ ਅਸੀਂ ‘ਕੰਮ’ ਦੀ ਰਾਜਨੀਤੀ ਕਰਦੇ ਹਾਂ। ਆਪਾਂ ਇੱਕ ਅਨੁਸ਼ਾਸਿਤ ਸਮੂਹ ਹਾਂ, ਅਸੀਂ ਸਾਰੇ ਇਕੱਠੇ ਹਾਂ ਅਤੇ ਅਰਵਿੰਦ ਕੇਜਰੀਵਾਲ ਦੇ ਨਾਲ ਖੜੇ ਹਾਂ। 4 ਜੂਨ ਨੂੰ ਜਦੋਂ ਨਤੀਜੇ ਐਲਾਨੇ ਜਾਣਗੇ ਤਾਂ ਆਮ ਆਦਮੀ ਪਾਰਟੀ ਵੱਡੀ ਸਿਆਸੀ ਤਾਕਤ ਬਣ ਕੇ ਉਭਰੇਗੀ

‘ਕੇਜਰੀਵਾਲ ਅਗਲੇ ਹਫ਼ਤੇ ਤੋਂ ਸੱਦਣਗੇ ਦੋ-ਦੋ ਮੰਤਰੀ ‘

ਇਸ ਦੌਰਾਨ ‘ਆਪ’ ਸੰਸਦ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਭਗਵੰਤ ਮਾਨ ਦੇ ਹੰਝੂ ਨਿਕਲ ਆਏ। ਉਨ੍ਹਾਂ ਨੇ ਕਿਹਾ, ‘ਜਦੋਂ ਅਸੀਂ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਮੇਰੀ ਚਿੰਤਾ ਨਾ ਕਰੋ ਅਤੇ ਜਨਤਾ ਬਾਰੇ ਦੱਸੋ। ਉਨ੍ਹਾਂ ਸਵਾਲ ਕੀਤਾ ਕਿ ਕੀ ਮੁਫਤ ਬਿਜਲੀ ਮਿਲ ਰਹੀ ਹੈ, ਕੀ ਅਸੀਂ ਬੱਸ ਸਫਰ ਲਈ ਟਿਕਟਾਂ ਤਾਂ ਨਹੀਂ ਲਗਵਾ ਰਹੇ ਨਾ, ਕੀ ਅਜੇ ਵੀ ਮੁਫਤ ਬਿਜਲੀ ਮਿਲ ਰਹੀ ਹੈ ਜਾਂ ਨਹੀਂ, ਹਸਪਤਾਲ ‘ਚ ਦਵਾਈ ਹੈ ਜਾਂ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਅਗਲੇ ਹਫ਼ਤੇ ਤੋਂ ਉਹ ਦੋ-ਦੋ ਮੰਤਰੀਆਂ ਨੂੰ ਬੁਲਾ ਕੇ ਦਿੱਲੀ ਦੇ ਸਾਰੇ ਕੰਮਾਂ ਦਾ ਜਾਇਜ਼ਾ ਲੈਣਗੇ।

 

ਸੰਦੀਪ ਪਾਠਕ ਨੇ ਦੱਸਿਆ, ‘ਉਨ੍ਹਾਂ ਕਿਹਾ ਕਿ ਮੈਂ ਸਾਰੇ ਵਿਧਾਇਕਾਂ ਨੂੰ ਮਿਲਾਂ ਅਤੇ ਉਨ੍ਹਾਂ ਨੂੰ ਇਹ ਸੰਦੇਸ਼ ਦੇਵਾਂ ਕਿ ਵਿਧਾਇਕ ਆਪਣੇ ਖੇਤਰਾਂ ਵਿੱਚ ਘਰ-ਘਰ ਜਾਣ।

Back to top button