
ਲੁਧਿਆਣਾ ਪੁਲਿਸ ਨੇ ਸਫਲਤਾ ਹਾਸਲ ਕਰਦੇ ਹੋਏ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੇ ਇੱਕ ਅੰਤਰਰਾਸ਼ਟਰੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਅਤੇ ਇਸ ਅਧੀਨ 30 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਗਿਰੋਹ ਬਹੁ-ਰਾਸ਼ਟਰੀ ਕੰਪਨੀਆਂ ਲਈ ਤਕਨੀਕੀ ਸੇਵਾ ਪ੍ਰਦਾਤਾ ਵਜੋਂ ਖੁਦ ਨੂੰ ਪੇਸ਼ ਕੀਤਾ ਤੇ ਗਲੋਬਲ ਨਾਗਰਿਕਾਂ, ਮੁੱਖ ਤੌਰ ‘ਤੇ ਵਿਦੇਸ਼ੀ ਲੋਕਾਂ ਨੂੰ ਵੱਡੀ ਮਾਤਰਾ ਵਿਚ ਪੈਸੇ ਲਈ ਧੋਖਾ ਦਿੱਤਾ। ਘਪਲੇ ਵਿਚ ਇਸਤੇਮਾਲ ਕੀਤੇ ਗਏ ਸਾਰੇ ਇਲੈਕਟ੍ਰਾਨਿਕਸ ਤੇ ਮੋਬਾਈਲ ਫੋਨ ਜ਼ਬਤ ਕਰ ਲਏ ਗਏ ਹਨ। ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰ ਮੇਘਾਲਿਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼, ਨਾਗਾਲੈਂਡ, ਦਿੱਲੀਤੇ ਪੰਜਾਬ ਤੋਂ ਹਨ।