
ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲੀ ਨੂੰ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਦਾ ਇੰਚਾਰਜ ਨਿਯੁਕਤ ਕੀਤਾ। ਆਪਣੀ ਨਿਯੁਕਤੀ ‘ਤੇ ਡੱਲੀ ਨੇ ਪਾਰਟੀ ਹਾਈਕਮਾਂਡ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜੀਵਨ ਗੁਪਤਾ, ਸ੍ਰੀਨਿਵਾਸਨ, ਰਜੇਸ਼ ਬੱਗਾ, ਯੁਵਾ ਮੋਰਚਾ ਪੰਜਾਬ ਪ੍ਰਧਾਨ ਕੰਵਰਬੀਰ ਸਿੰਘ ਟੌਹੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਹਾਈਕਮਾਂਡ ਨੇ ਉਸ ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ- ਰਾਤ ਇਕ ਕਰ ਦੇਣਗੇ।