Uncategorized

ਅੰਮ੍ਰਿਤਪਾਲ ਵੱਲੋਂ ਤਿਆਰ ਕਰ ਰਿਹਾ ਸੀ AKF ਨਾਮ ਦੀ ਫੋਰਸ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਦੇ ਕੁਝ ਗੰਨਮੈਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਧਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਵੱਲੋਂ ਆਪਣੀ ਹਥਿਆਰਬੰਦ ਫੋਰਸ ਤਿਆਰ (Anandpur Khalsa Force) ਕੀਤੀ ਜਾ ਰਹੀ ਸੀ।
ਅੰਮ੍ਰਿਤਪਾਲ ਵੱਲੋਂ AKF (ਅਨੰਦਪੁਰ ਖਾਲਸਾ ਫੋਰਸ) ਤਿਆਰ ਕੀਤੀ ਜਾ ਰਹੀ ਸੀ। ਇਥੋਂ ਤੱਕ ਕੇ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਵੀ ਇਹੀ ਨਾਮ ਲਿਖਿਆ ਹੋਇਆ ਸੀ। ਇਸ ਤੋਂ ਇਲਾਵਾ ਹਥਿਆਰਾਂ ਉਤੇ ਵੀ AKF ਲਿਖਿਆ ਹੋਇਆ ਸੀ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਨਾਲ ਜੁੜੇ ਵੱਡੇ ਖੁਲਾਸੇੇ ਹੋ ਰਹੇ ਹਨ। ਸੁਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਦੇ ਕੇਸ ਵਿੱਚ ਐਨਆਈਏ ਦਾ ਦਖਲ ਹੋ ਸਕਦਾ ਹੈ, ਯਾਨੀ ਐਨਆਈਏ ਇਸ ਮਾਮਲੇ ਦੀ ਜਾਂਚ ਕਰ ਸਕਦੀ ਹੈ।

ਦਰਅਸਲ ਅੰਮ੍ਰਿਤਪਾਲ ਦੇ ਆਈਐਸਆਈ ਦੇ ਨਾਲ ਜੁੜੇ ਹੋਣ ਦੇ ਸਬੂਤ ਮਿਲੇ ਹਨ। ਇਸ ਦੇ ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ । ਜਿਸ ਤੋਂ ਬਾਅਦ ਹੁਣ ਐਨਆਈਏ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋ ਸਕਦੀ ਹੈ।

ਉਧਰ, ਅੰਮ੍ਰਿਤਪਾਲ ਸਿੰਘ ਦੇ ਸਾਥੀਆਂ (Operation Amritpal) ਨੂੰ ਪੰਜਾਬ ਪੁਲਿਸ ਅਸਾਮ ਲੈ ਕੇ ਪਹੁੰਚੀ ਹੈ। ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਅਸਾਮ ਲਿਜਾਇਆ ਗਿਆ ਹੈ।

Leave a Reply

Your email address will not be published.

Back to top button