
‘ਵਾਰਿਸ ਪੰਜਾਬ ਦੇ’ ਮੁੱਖੀ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਨੇ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਕਰਵਾ ਲਿਆ ਹੈ। ਆਨੰਦ ਕਾਰਜ ਲਈ ਪਹਿਲਾ ਸਥਾਨ ਜਲੰਧਰ ਦੇ ਫਤਿਹਪੁਰ ਦੋਨਾਂ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰੂਘਰ ਵਿਖੇ ਨਿਸ਼ਚਿਤ ਕੀਤਾ ਗਿਆ ਸੀ।ਪਰ ਆਖਰੀ ਸਮੇਂ ‘ਤੇ ਵਿਆਹ ਦਾ ਸਥਾਨ ਬਦਲ ਦਿੱਤਾ ਗਿਆ। । ਦੋਵਾਂ ਦਾ ਵਿਆਹ ਅੱਜ ਬਾਬਾ ਬਕਾਲਾ ਨੇੜਲੇ ਪਿੰਡ ਜੱਲੂਪੁਰ ਖੇੜਾ ਦੇ ਗੁਰੂਘਰ ਵਿਖੇ ਹੋਇਆ।