
ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿੱਖ ਜਥੇਬੰਦੀਆਂ ਸਮੇਤ ਅੱਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਵੀ ਅਸਫਲ ਰਹੀ ਹੈ। ਉਨ੍ਹਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।