ਅੰਮ੍ਰਿਤਪਾਲ ਸਿੰਘ ਦੇ ਜਲੰਧਰ ਦੇ ਪਿੰਡ ‘ਚੋਂ ਮਿਲੇ ਕੱਪੜੇ – ਆਈਜੀ ਸੁਖਚੈਨ ਗਿੱਲ
‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਅੱਜ ਪੰਜਾਬ ਪੁਲਿਸ ਦੇ ਆਈ ਜੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈਸ ਕਾਨਫਰੰਸ ਕਰ ਕੇ ਕਈ ਵੱਡੇ ਖੁਲਾਸੇ ਕੀਤੇ ਗਏ
ਆਈ ਜੀ ਗਿੱਲ ਦਾ ਕਹਿਣਾ ਹੈ ਕਿ “ਅੰਮ੍ਰਿਤਪਾਲ ਭੇਸ ਵਿੱਚ ਬਦਲ ਕੇ ਫਰਾਰ ਹੋਇਆ ਹੈ। ਉਸ ਨੇ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ‘ਚ ਕੱਪੜੇ ਬਦਲੇ। ਇੱਥੇ ਉਸ ਨੇ ਪੈਂਟ-ਸ਼ਰਟ ਪਾਈ ਅਤੇ ਮੋਟਰਸਾਈਕਲ ਤੇ ਫਰਾਰ ਹੋਣ ਚ ਕਾਮਯਾਬ ਰਿਹਾ। ਜਿਵੇਂ ਹੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਹੋਵੇਗੀ, ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ”
ਆਈਜੀ ਸੁਖਚੈਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਆਪਣੇ ਚਾਰ ਸਾਥੀਆਂ ਮਨਪ੍ਰੀਤ ਮੰਨਾ ਵਾਸੀ ਨਵਾਂ ਕਿਲਾ ਸ਼ਾਹਕੋਟ, ਗੁਰਦੀਪ ਦੀਪਾ ਵਾਸੀ ਬੱਲ ਨਕੋਦਰ, ਹਰਪ੍ਰੀਤ(ਹੈਪੀ) ਅਤੇ ਗੁਰਬੇਜ ਭੇਜਾ ਦੀ ਮਦਦ ਨਾਲ ਬ੍ਰੀਜ਼ਾ ਕਾਰ ਵਿੱਚ ਫਰਾਰ ਹੋ ਗਿਆ ਸੀ। ਇਹ ਬਰੀਜ਼ਾ ਕਾਰ ਪੁਲਿਸ ਨੇ ਮਨਪ੍ਰੀਤ ਮੰਨਾ ਦੇ ਘਰੋਂ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਮੰਨਾ, ਦੀਪਾ, ਹੈਪੀ ਅਤੇ ਭੇਜਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀਆਂ 7 ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਭੇਸ ਬਦਲ ਕੇ ਫਰਾਰ ਹੋ ਗਿਆ ਹੈ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਦੇ ਵਿੱਚ ਅੰਮ੍ਰਿਤਪਾਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਸਿੰਘ ਕਾਲੇ ਚਸ਼ਮੇ ਪਹਿਨੇ ਹੋਏ ਨਜ਼ਰ ਆ ਰਿਹਾ ਹੈ।ਉਸ ਦੇ ਹੱਥ ਵਿੱਚ ਇੱਕ ਬੈਗ ਵੀ ਫੜਿਆ ਹੋਇਆ ਹੈ ਉਸ ਨੇ ਸਿਰ ‘ਤੇ ਗੁਲਾਬੀ ਰੰਗ ਦੀ ਦਸਤਾਰ ਸਜਾਈ ਹੋਈ ਹੈ ।
ਪੁਿਲਸ ਨੇ ਅੰਮ੍ਰਿਤਪਾਲ ਦੀ ਫਰਾਰ ਹੋਣ ਦੀ ਸ਼ੱਕੀ ਬਰੇਜ਼ਾ ਕਾਰ ਬਰਾਮਦ ਕਰ ਲਈ ਹੈ। ਇਹ ਕਾਰ ਸ਼ਾਹਕੋਟ ਵਿੱਚ ਮਨਪ੍ਰੀਤ ਮੰਨਾ ਦੇ ਘਰੋਂ ਬਰਾਮਦ ਹੋਈ ਹੈ। ਪੁਲਿਸ ਨੇ ਕਾਰ ਵਿੱਚੋਂ ਕਾਰਤੂਸ ਅਤੇ ਇੱਕ ਵਾਕੀ-ਟਾਕੀ ਸੈੱਟ ਵੀ ਬਰਾਮਦ ਕੀਤਾ ਹੈ।ਪੰਜਾਬ ਪੁਲਿਸ ਨੇ ਦੱਸਿਆ ਕਿ ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਸ਼ਨਿੱਚਰਵਾਰ ਤੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਦੇ ਤਹਿਤ ਸ਼ਾਮ ਤੱਕ 114 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ।
ਅੰਮ੍ਰਿਤਪਾਲ ਦੇ ਚਾਚਾ ਹਰਜੀਤ ਨੇ 30 ਘੰਟਿਆਂ ਲਈ ਬੰਧਕ ਬਣਾਇਆ ਸੀ ਸਰਪੰਚ ਦਾ ਪਰਿਵਾਰ, FIR ਦਰਜ
ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਨੇ ਇਕ ਹੋਰ ਮਾਮਲਾ ਦਰਜ ਕਰ ਲਿਆ ਹੈ। ਹਰਜੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਲਗਭਗ 30 ਘੰਟੇ ਤੱਕ ਹਰਜੀਤ ਨੇ ਇਕ ਪਰਿਵਾਰ ਨੂੰ ਬੰਧਕ ਬਣਾਏ ਰੱਖਿਆ ਤੇ ਟੀਵੀ ‘ਤੇ ਪੁਲਿਸ ਦੀ ਸਾਰੀ ਕਾਰਵਾਈ ‘ਤੇ ਨਜ਼ਰ ਰੱਖੀ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੀ ਕਾਰਵਾਈ ਸ਼ੁਰੂ ਹੋਣ ਦੇ ਬਾਅਦ ਅੰਮ੍ਰਿਤਪਾਲ ਤੇ ਉਸ ਦਾ ਚਾਚਾ ਹਰਜੀਤ ਸਿੰਘ ਵੱਖ-ਵੱਖ ਹੋ ਗਏ ਜਿਸ ਦੇ ਬਾਅਦ ਹਰਜੀਤ ਸਿੰਘ ਜਲੰਧਰ ਦੇ ਪਿੰਡ ਉਧੋਵਾਲ ਦੇ ਸਰਪੰਚ ਦੇ ਘਰ ਜਾ ਕੇ ਲੁਕ ਗਿਆ। ਇਥੇ ਉਸ ਨੇ ਪੂਰੇ ਪਰਿਵਾਰ ਨੂੰ ਪਿਸਤੋਲ ਦੀ ਨੋਕ ‘ਤੇ ਬੰਧਕ ਬਣਾਇਆ ਤੇ ਇਕ ਕਮਰੇ ਵਿਚ ਬੰਦ ਕਰ ਦਿੱਤਾ। ਲਗਭਗ 30 ਘੰਟੇ ਉਹ ਉਸ ਘਰ ਵਿਚ ਰਿਹਾ।
ਅੰਮ੍ਰਿਤਪਾਲ ਸਿੰਘ ਦਾ ਚਾਚਾ ਹਰਜੀਤ ਸਿੰਘ ਜਦੋਂ ਤੱਕ ਸਰਪੰਚ ਦੇ ਘਰ ਰਿਹਾ, ਟੀਵੀ ‘ਤੇ ਪੁਲਿਸ ਦੀ ਕਾਰਵਾਈ ਕਰਦਾ ਰਿਹਾ। ਉਹ ਘਰ ਤੋਂ ਭੱਜਣ ਦੀ ਫਿਰਾਕ ਵਿਚ ਸੀ ਪਰ ਪੁਲਿਸ ਦੇ ਸਖਤ ਪਹਿਰੇ ਵਿਚ ਇਹ ਸੰਭਵ ਨਹੀਂ ਹੋ ਸਕਿਆ ਜਿਸ ਕਾਰਨ ਉਸ ਨੇ ਸਰੰਡਰ ਕਰਨ ਦਾ ਫੈਸਲਾ ਕੀਤਾ।
ਕੀ ਕਰ ਰਹੇ ਨੇ 80 ਹਜ਼ਾਰ ਪੁਲਿਸ ਮੁਲਾਜ਼ਮ, ਇੰਟੈਲੀਜੈਂਸ ਫੈਲੀਅਰ ਦਾ ਮਾਮਲਾ : ਹਾਈਕੋਰਟ
‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ‘ਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵੱਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੀ ਮੌਜੂਦ ਸਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਅਜੇ ਵੀ ਫ਼ਰਾਰ ਹੈ ਤਾਂ 80 ਹਜ਼ਾਰ ਪੁਲਿਸ ਕੀ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ ਲਗਾਇਆ ਗਿਆ ਹੈ।
ਇਸਦੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਗਈ ਹੈ। ਹਾਈਕੋਰਟ ਨੇ ਇਸ ਪੂਰੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ ਕਿ ਇਹ ਸਾਫ਼ ਤੌਰ ‘ਤੇ ਇੰਟੈਲੀਜੈਂਸ ਫੈਲੀਅਰ ਦਾ ਮਾਮਲਾ ਹੈ।