ਅੰਮ੍ਰਿਤਪਾਲ ਸਿੰਘ MP ਦੇ ਪਿਤਾ ਤਰਸੇਮ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਜਲਦੀ ਹੀ ਪੰਜਾਬ ਵਿੱਚ ਨਵੀਂ ਸਿਆਸੀ ਪਾਰਟੀ ਬਣਾਉਣਗੇ ਤੇ ਜਲਦੀ ਹੀ ਉਸ ਪਾਰਟੀ ਦੇ ਨਾਂਅ ਦਾ ਖ਼ੁਲਾਸਾ ਵੀ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਐਸਜੀਪੀਸੀ(SGPC) ਚੋਣਾਂ ਲੜਨਗੇ।
ਅੰਮ੍ਰਿਤਪਾਲ ਸਿੰਘ (Amritpal Singh) ਦਾ ਪਰਿਵਾਰ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੇ ਅਰਦਾਸ ਕਰਨ ਲਈ ਪਹੁੰਚਿਆ ਸੀ, ਜਿਸ ਦੌਰਾਨ ਸੰਸਦ ਮੈਂਬਰ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਆਪਣੀ ਆਵਾਜ਼ ਬੁਲੰਦ ਕਰਨ ਲਈ ਨਵੀਂ ਪਾਰਟੀ ਬਣਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਬਹੁਤ ਮਾੜੇ ਹਾਲਾਤਾਂ ਵਿੱਚੋਂ ਗੁਜ਼ਰ ਰਹੇ ਹਨ।
‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਅੰਮ੍ਰਿਤਪਾਲ ਸਿੰਘ ਨੇ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਸੀ। ਹੁਣ ਉਨ੍ਹਾਂ ਦੇ ਪਿਤਾ ਨੇ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ।