
ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਕੱਲ੍ਹ ਸ਼ਾਮ ਇੱਥੇ ਹਨੂੰਮਾਨ ਚੌਕ ਨਜ਼ਦੀਕ ਮਾਲ ਰੋਡ ’ਤੇ ਸਥਿਤ ‘ਹਰਮਨ ਅੰਮ੍ਰਿਤਸਰੀ ਕੁਲਚਾ’ ਦੇ ਮਾਲਕ ਤੇ ਮਾਲ ਰੋਡ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਉਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਸੀਸੀਟੀਵੀ ਫੁਟੇਜ ਤੋਂ ਜਿਸ ਬਾਈਕ ਦੀ ਪਛਾਣ ਹੋਈ ਹੈ, ਉਸਦਾ ਨੰਬਰ ਸੰਗਰੂਰ ਦਾ ਦੱਸਿਆ ਜਾ ਰਿਹਾ ਹੈ। ਸਾਰੀ ਘਟਨਾ ਦੀ ਸੀਸੀਟਵੀ ਫੁਟੇਜ ਵਾਇਰਲ ਹੋਣ ਤੋਂ ਬਾਅਦ ਪੂਰੇ ਬਠਿੰਡੇ ਨੂੰ ਅੱਜ ਬੰਦ ਕਰਨ ਦਾ ਐਲਾਨ ਵਪਾਰੀ ਵਰਗ ਨੇ ਕੀਤਾ, ਜਿਸ ਕਾਰਨ ਅੱਜ ਬਠਿੰਡਾ ਦੀਆਂ ਸੜਕਾਂ ਨੂੰ ਵਪਾਰੀ ਵਰਗ ਨੇ ਜਾਮ ਕੀਤਾ ਹੋਇਆ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੁਲਿਸ ਪ੍ਰਸ਼ਾਸਨ ਇਨ੍ਹਾਂ ਘਟਨਾਵਾਂ ਵੱਲ ਧਿਆਨ ਨਹੀਂ ਦੇ ਰਿਹਾ, ਜਿਸ ਕਾਰਨ ਉਨ੍ਹਾਂ ਨੇ ਅੱਜ ਪੂਰੇ ਬਠਿੰਡੇ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ।