ਦਰਬਾਰ ਸਾਹਿਬ ਨੇੜੇ 5 ਦਿਨਾਂ ਦੇ ਅੰਦਰ ਹੋਏ 3 ਧਮਾਕਿਆਂ ਦੇ ਬਾਰੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਦਿਆਂ ਵੱਡਾ ਖੁਲਾਸਾ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ, ਸਰਾਂ ਦੇ ਬਾਥਰੂਮ ਵਿਚ ਆਈਈਡੀ ਅਸੈਂਬਲ ਕੀਤਾ ਗਿਆ ਸੀ। ਡੀਜੀਪੀ ਨੇ ਦਾਅਵਾ ਕੀਤਾ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਕਰੀਬ ਇਕ ਹਫ਼ਤੇ ਵਿਚ ਹੋਏ 3 ਧਮਾਕਿਆਂ ਦੇ ਮਾਮਲੇ ਵਿਚ ਹੁਣ ਤੱਕ 5 ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਪ੍ਰੈਸ ਕਾਨਫ਼ਰੰਸ ਕਰ ਦੋਸ਼ੀਆਂ ਦੇ ਨਾਮ ਵੀ ਮੀਡੀਆ ਨਾਲ ਸਾਂਝੇ ਕੀਤੇ ਹਨ। ਕਾਬੂ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਜ਼ਾਦ ਵੀਰ ਸਿੰਘ, ਅਮਰੀਕ ਸਿੰਘ, ਸਾਹਿਬ ਸਿੰਘ ਸਾਬਾ, ਹਰਜੀਤ ਸਿੰਘ, ਧਰਮਿੰਦਰ ਸਿੰਘ ਵਜੋਂ ਹੋਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਵਿਚ ਸ਼ਾਮਲ ਜੋ ਹਰਜੀਤ ਸਿੰਘ ਹੈ, ਉਹਦੇ ਕੋਲ ਪਟਾਕੇ ਬਣਾਉਣ ਦਾ ਲਾਇਸੈਂਸ ਹੈ ਅਤੇ ਉਹ ਪਟਾਕੇ ਬਣਾਉਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਅਜ਼ਾਦਵੀਰ ਤੋਂ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ ਹੈ।