ReligiousPunjab

ਅੰਮ੍ਰਿਤਸਰ ਦੇ ਮੰਦਰ ‘ਚ ਬੰਬ ਧਮਾਕਾ; ਪੁਲਿਸ ਕਮਿਸ਼ਨਰ ਨੇ ਕਿਹਾ- ISI ਦਾ ਹੱਥ

ਅੰਮ੍ਰਿਤਸਰ ਦੇ ਮੰਦਰ 'ਚ ਬੰਬ ਧਮਾਕਾ; ਪੁਲਿਸ ਕਮਿਸ਼ਨਰ ਨੇ ਕਿਹਾ- ISI ਦਾ ਹੱਥ

ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਸਥਿਤ ਠਾਕੁਰਦੁਆਰਾ ਮੰਦਰ ਵਿੱਚ ਧਮਾਕਾ ਹੋਇਆ ਹੈ। ਹਮਲਾਵਰ ਮੋਟਰਸਾਈਕਲ  ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਮੰਦਰ ‘ਤੇ ਬੰਬ ਵਰਗੀ ਚੀਜ਼ ਸੁੱਟ ਕੇ ਹਮਲਾ ਕੀਤਾ। ਸੀਸੀਟੀਵੀ ਵੀਡੀਓ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ।

ਪੁਲਿਸ ਨੇ ਸੀਸੀਟੀਵੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਆਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਝੰਡਾ ਸੀ। ਉਹ ਕੁਝ ਦੇਰ ਮੰਦਰ ਦੇ ਬਾਹਰ ਖੜ੍ਹੇ ਰਹੇ ਅਤੇ ਫਿਰ ਮੰਦਰ ਵੱਲ ਕੋਈ ਸੁੱਟੀ।

ਜਿਵੇਂ ਹੀ ਉਹ ਉੱਥੋਂ ਭੱਜੇ, ਮੰਦਰ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ। ਇਹ ਘਟਨਾ ਦੇਰ ਰਾਤ ਲਗਭਗ 12:35 ਵਜੇ ਵਾਪਰੀ। ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਸ ਸਮੇਂ ਮੰਦਰ ਦਾ ਪੁਜਾਰੀ ਵੀ ਅੰਦਰ ਸੌਂ ਰਿਹਾ ਸੀ, ਪਰ ਖੁਸ਼ਕਿਸਮਤੀ ਨਾਲ ਉਹ ਵਾਲ-ਵਾਲ ਬਚ ਗਏ। 

 ਅੰਮ੍ਰਿਤਸਰ ਵਿੱਚ ਦੇਰ ਰਾਤ ਇੱਕ ਹੋਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਾਅਸਰ ਦੇਰ ਰਾਤ ਅੰਮ੍ਰਿਤਸਰ ਦੇ ਸ਼ੇਰ ਸ਼ਾਹ ਸੂਰੀ ਮਾਰਗ ਉੱਤੇ 83 ਨੰਬਰ ਵਾਰਡ ਵਿੱਚ ਬਣੇ ਠਾਕੁਰਦੁਆਰਾ ਮੰਦਰ ‘ਚ ਧਮਾਕਾ ਹੋਇਆ ਹੈ। 2 ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਹਨ, ਜਿਨ੍ਹਾਂ ਨੇ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ ‘ਤੇ ਹਮਲਾ ਕੀਤਾ। ਇਹ ਸਾਰੀ ਘਟਨਾ ਸੀਸੀਟੀਵੀ ਵਿੱਤ ਕੈਦ ਹੋ ਗਈ ਹੈ। ਪੁਲਿਸ ਅਧਿਕਾਰੀ ਮੌਕੇ ਉੱਤੇ ਪੁੱਜੇ ਹਨ ਅਜੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਸੀਸੀਟੀਵੀ ਵਿੱਚ ਕੈਦ

ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ “ਸਾਨੂੰ ਦੇਰ ਰਾਤ ਸੂਚਨਾ ਮਿਲੀ ਕਿ ਖੰਡ ਵਾਲਾ ਇਲਾਕੇ ਦੇ ਵਿੱਚ ਮੰਦਰ ਉੱਤੇ 2 ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ ਜਿਸ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ISI ਦਾ ਹੱਥ

ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ “ਸੀਸੀਟੀਵੀ ਵਿੱਚ ਦੇਖਿਆ ਜਾ ਰਿਹਾ ਹੈ ਕਿ 2 ਮੋਟਰਸਾਈਕਲ ਸਵਾਰ ਆਏ ਅਤੇ ਹਮਲਾ ਕਰਕੇ ਫਰਾਰ ਹੋ ਗਏ, ਜਿਨ੍ਹਾਂ ਦਾ ਪਤਾ ਲਾਇਆ ਜਾ ਰਿਹਾ ਹੈ। ਹਰ ਰੋਜ਼ ਪਾਕਿਸਤਾਨੀ ਏਜੰਸੀਆਂ ਸਾਡੇ ਗਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਅਜਿਹੇ ਕੰਮਾਂ ਲਈ ਉਕਸਾਉਂਦੀਆਂ ਹਨ। ਪਿਛਲੇ ਸੁਲਝੇ ਮਾਮਲਿਆਂ ਵਿੱਚ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਆਈ.ਐਸ.ਆਈ. ਗਰੀਬ ਵਰਗ ਨੂੰ ਨਿਸ਼ਾਨਾ ਬਣਾ ਰਹੀ ਹੈ।

Back to top button