ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)
सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥
Shalok, Third Mehl: O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. ||1|| Third Mehl: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. ||2||