
Punjab to remain closed today, Jalandhar schools to remain closed;
ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ‘ਤੇ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਵਿੱਚ ਕਾਫੀ ਰੋਸ ਹੈ। ਇਸ ਘਟਨਾ ਤੋਂ ਨਾਰਾਜ਼ ਵੱਖ-ਵੱਖ ਵਾਲਮੀਕਿ ਸੰਗਠਨਾਂ ਨੇ ਅੱਜ (27 ਜੁਲਾਈ) ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
ਵਾਲਮੀਕੀ ਸਮਾਜ ਦੇ ਆਗੂਆਂ ਨੇ ਵੱਖ-ਵੱਖ ਸਮਾਜਿਕ ਸੰਗਠਨਾਂ, ਵੱਖ-ਵੱਖ ਵਰਗਾਂ, ਸਮਾਜਿਕ ਕਾਰਕੁਨਾਂ ਤੇ ਹੋਰਾਂ ਨੂੰ ਉਨ੍ਹਾਂ ਦੇ ਸੰਘਰਸ਼ ‘ਚ ਸਾਥ ਦੇਣ ਦੀ ਅਪੀਲ ਕੀਤੀ ਹੈ। ਵਾਲਮੀਕੀ ਸਮਾਜ ਨੇ ਸਵੇਰ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦੀ ਕਾਲ ਦਿੱਤੀ ਹੈ। ਜੀ.ਟੀ. ਰੋਡ ‘ਤੇ ਸਾਰੀਆਂ ਦੁਕਾਨਾਂ ਬੰਦ ਰਹੀਆਂ। ਇਸ ਤੋਂ ਇਲਾਵਾ ਸ਼ੇਖਾ ਬਾਜ਼ਾਰ, ਰੈਣਕ ਬਾਜ਼ਾਰ, ਨਵਾਂ ਬਾਜ਼ਾਰ, ਗੁਰੂ ਨਾਨਕਪੁਰਾ ਰੋਡ ਮਾਰਕੀਟ ਪੂਰੀ ਤਰ੍ਹਾਂ ਬੰਦ ਰਹੀ। ਅਲੀ ਮੁਹੱਲਾ ਦਾ ਬਾਜ਼ਾਰ ਵੀ ਪੂਰੀ ਤਰ੍ਹਾਂ ਠੱਪ ਰਿਹਾ। ਮਾਡਲ ਟਾਊਨ ਸਪੋਰਟਸ ਮਾਰਕੀਟ ਅਤੇ ਬਸਤੀ ਪੀਰਦਾਦ ਰੋਡ ‘ਤੇ ਵੀ ਵਪਾਰਕ ਅਦਾਰੇ ਬੰਦ ਹਨ।
ਦੂਜੇ ਪਾਸੇ, ਲਾਠੀਚਾਰ ਮਾਮਲੇ ‘ਚ ਪੰਜਾਬ ਸਰਕਾਰ ਨੇ ਐਕਸ਼ਨ ਲਿਆ ਹੈ ਤੇ ਬਰਨਾਲਾ ਦੇ ਡੀਐਸਪੀ ਨੂੰ ਸਸਪੈਂਡ ਕਰ ਦਿੱਤਾ ਹੈ। ਹਾਲਾਂਕਿ, ਵਾਲਮੀਕੀ ਸਮਾਜ ਦਾ ਗੁੱਸਾ ਸ਼ਾਂਤ ਨਹੀਂ ਹੋ ਰਿਹਾ ਹੈ। ਵੱਖ-ਵੱਖ ਪਾਰਟੀਆਂ ਵੀ ਇਸ ਮੁੱਦੇ ਨੂੰ ਲੈ ਕੇ ਆਪਣੀ ਬਿਆਨਬਾਜ਼ੀ ਕਰ ਰਹੀਆਂ ਹਨ। ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਨੇ ਵੀ ਇਸ ਮਾਮਲੇ ‘ਤੇ ਨੋਟਿਸ ਲਿਆ ਹੈ।
ਵਾਲਮੀਕਿ ਭਾਈਚਾਰੇ ਦੇ ਪ੍ਰਤੀਨਿਧੀਆਂ ਨੇ ਆਮ ਜਨਤਾ, ਵਪਾਰਕ ਸੰਗਠਨਾਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਖੇਤਰਾਂ ਨੂੰ ਇੱਕਜੁੱਟ ਹੋ ਕੇ ਬੰਦ ਦਾ ਸਮਰਥਨ ਕਰਨ ਅਤੇ ਉਨ੍ਹਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਬਾਜ਼ਾਰ, ਵਪਾਰਕ ਅਦਾਰੇ ਅਤੇ ਆਵਾਜਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿ ਸਕਦੀ ਹੈ। ਹਾਲਾਂਕਿ, ਅਜੇ ਤੱਕ ਕਿਸੇ ਵੀ ਸੰਗਠਨ ਨੇ ਬੰਦ ਦੇ ਸਮਰਥਨ ਦੀ ਪੁਸ਼ਟੀ ਨਹੀਂ ਕੀਤੀ ਹੈ।
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲ, ਕਾਲਜਾਂ ਤੇ ਯੂਨੀਵਰਸਿਟੀ ‘ਚ ਛੁੱਟੀ; ਬਜ਼ਾਰ ਬੰਦ
ਇਹ ਧਿਆਨ ਦੇਣ ਯੋਗ ਹੈ ਕਿ 22 ਜੁਲਾਈ ਨੂੰ ਬਰਨਾਲਾ ਵਿੱਚ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕੀਤਾ ਸੀ। ਇਸ ਤੋਂ ਬਾਅਦ, ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਬਰਨਾਲਾ ਦੇ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ਵੀ ਵਾਲਮੀਕਿ ਭਾਈਚਾਰੇ ਦਾ ਗੁੱਸਾ ਘੱਟ ਨਹੀਂ ਹੋਇਆ। ਉਨ੍ਹਾਂ ਨੇ ਹੁਣ ਦੋ ਨਵੀਆਂ ਮੰਗਾਂ ਰੱਖੀਆਂ ਹਨ।
ਵਾਲਮੀਕਿ ਭਾਈਚਾਰੇ ਦੇ ਆਗੂਆਂ ਦਾ ਕਹਿਣਾ ਹੈ ਕਿ ਬਰਨਾਲਾ ਘਟਨਾ ਤੋਂ ਬਾਅਦ ਤੋਂ ਹੀ ਭਾਈਚਾਰੇ ਅੰਦਰ ਡੂੰਘਾ ਗੁੱਸਾ ਅਤੇ ਰੋਸ ਹੈ। ਭਾਈਚਾਰੇ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਪੂਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਹੈ।
ਉਹ ਇਹ ਵੀ ਮੰਗ ਕਰਦੇ ਹਨ ਕਿ ਨਿਹੱਥੇ ਪ੍ਰਦਰਸ਼ਨਕਾਰੀਆਂ ਵਿਰੁੱਧ ਤਾਕਤ ਦੀ ਵਰਤੋਂ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪ੍ਰਭਾਵਿਤ ਸਫਾਈ ਕਰਮਚਾਰੀਆਂ ਨੂੰ ਬਿਨਾਂ ਦੇਰੀ ਦੇ ਇਨਸਾਫ਼ ਦਿਵਾਇਆ ਜਾਵੇ।
ਕਮਿਸ਼ਨ ਨੇ ਲਿਆ ਨੋਟਿਸ
ਸਫ਼ਾਈ ਕਰਮਚਾਰੀਆਂ ਨਾਲ ਹੋਈ ਲਾਠੀਚਾਰਜ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦੇ ਹੋਏ, ਸਬੰਧਤ ਕਮਿਸ਼ਨ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਸੂ-ਮੋਟੋ ਨੋਟਿਸ ਲੈਂਦੇ ਹੋਏ, ਕਮਿਸ਼ਨ ਨੇ 28 ਜੁਲਾਈ ਨੂੰ ਬਰਨਾਲਾ ਪੁਲਿਸ ਤੋਂ ਜਵਾਬ ਮੰਗਿਆ। ਕਮਿਸ਼ਨ ਦੇ ਇੱਕ ਪ੍ਰਤੀਨਿਧੀ ਨੇ ਬਰਨਾਲਾ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਤਾਂ ਜੋ ਉੱਥੇ ਇਲਾਜ ਅਧੀਨ ਜ਼ਖ਼ਮੀ ਕਰਮਚਾਰੀਆਂ ਦੀ ਹਾਲਤ ਬਾਰੇ ਜਾਣਕਾਰੀ ਲਈ ਜਾ ਸਕੇ।
ਹਸਪਤਾਲ ‘ਚ ਜ਼ਖਮੀ ਕਰਮਚਾਰੀਆਂ ਨੂੰ ਮਿਲਣ ਤੋਂ ਬਾਅਦ, ਜਸਵੀਰ ਸਿੰਘ ਗੜ੍ਹੀ (ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ) ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਪੀੜਤਾਂ ਦੀ ਹਾਲਤ ਨੂੰ ਦਰਨਦਨਾਕ ਦੱਸਿਆ। ਭਾਵੇਂ ਉਹ ਮਰਦ ਹੋਣ ਜਾਂ ਔਰਤਾਂ, ਕਰਮਚਾਰੀਆਂ ‘ਤੇ ਪੁਲਿਸ ਦੀ ਬੇਰਹਿਮੀ ਨਾਲ ਲੱਗੀਆਂ ਗੰਭੀਰ ਸੱਟਾਂ ਦੇ ਨਿਸ਼ਾਨ ਸਨ











