
ਫਰੀਦਕੋਟ ਵਿੱਚ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨਾਮਜ਼ਦ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।