ਲੋਕ ਸਭਾ ਹਲਕਾ 04-ਜਲੰਧਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚਲਾਈ ਜਾ ਰਹੀ ਚੋਣ ਮੁਹਿੰਮ 10 ਮਈ ਨੂੰ ਪੈਣ ਵਾਲੀਆਂ ਵੋਟਾਂ ਤੋਂ 48 ਘੰਟੇ ਪਹਿਲਾਂ ਸੋਮਵਾਰ ਨੂੰ ਸ਼ਾਮ 6 ਵਜੇ ਤੋਂ ਬੰਦ ਹੋ ਜਾਵੇਗਾ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 10 ਮਈ ਨੂੰ ਵੋਟਾਂ ਦੇ ਮੱਦੇਨਜ਼ਰ 8 ਮਈ ਸ਼ਾਮ 6 ਵਜੇ ਤੋਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੀਆਂ ਜਨਤਕ ਮੀਟਿੰਗਾਂ ਵੀ ਬੰਦ ਹੋ ਜਾਣਗੀਆਂ। ਰਾਜਨੀਤਿਕ ਆਗੂਆਂ ਤੇ ਪਾਰਟੀ ਵਰਕਰ ਜਿਨ੍ਹਾਂ ਦੀ ਲੋਕ ਸਭਾ ਹਲਕਾ ਜਲੰਧਰ ਵਿੱਚ ਵੋਟ ਨਹੀਂ ਹੈ ਜ਼ਿਲ੍ਹਾ ਜਲੰਧਰ ਤੋਂ ਉਕਤ ਸਮੇਂ ਅਨੁਸਾਰ ਬਾਹਰ ਜਾਣਾ ਹੋਵੇਗਾ।
ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰਰੀਤ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ 10 ਮਈ ਨੂੰ ਵੋਟਾਂ ਵਾਲੇ ਦਿਨ ਕਿਸੇ ਵੀ ਪਾਰਟੀ ਵੱਲੋਂ ਪੋਿਲੰਗ ਬੂਥ ਦੇ 100 ਮੀਟਰ ਦੇ ਘੇਰੇ ਵਿਚ ਕੋਈ ਚੋਣ ਪ੍ਰਚਾਰ ਗਤੀਵਿਧੀ ਨਹੀਂ ਕੀਤੀ ਜਾਵੇਗੀ। ਉਨਾਂ੍ਹ ਦੱਸਿਆ ਕਿ ਇਸ ਤੋਂ ਇਲਾਵਾ 8 ਮਈ ਸ਼ਾਮ ਤੋਂ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਅਤੇ 13 ਮਈ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਸਬੰਧੀ ਪਹਿਲਾਂ ਹੀ ਵਿਸਥਾਰਿਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।