
ਪਾਕਿਸਤਾਨ ਦੇ ਸਵਾਤ ‘ਚ ਅੱਤਵਾਦ ਰੋਕੂ ਵਿਭਾਗ ਦੇ ਦਫਤਰ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਅੱਠ ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 57 ਤੋਂ ਵੱਧ ਜ਼ਖ਼ਮੀ ਹੋ ਗਏ। ਅੱਤਵਾਦੀ ਨੇ ਖੁਦ ਨੂੰ ਵੀ ਉਡਾ ਲਿਆ ਹੈ।
ਖੈਬਰ ਪਖਤੂਨਖਵਾ ਦੇ ਪੁਲਿਸ ਇੰਸਪੈਕਟਰ ਜਨਰਲ ਅਖਤਰ ਹਯਾਤ ਖਾਨ ਨੇ ਇਸ ਅੱਤਵਾਦੀ ਹਮਲੇ ਤੋਂ ਬਾਅਦ ਕਿਹਾ ਕਿ ਪੂਰੇ ਸੂਬੇ ‘ਚ ਹਾਈ ਅਲਰਟ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਅਧਿਕਾਰੀ ਸ਼ਫੀ ਉੱਲਾ ਗੰਡਾਪੁਰ (ਡੀਪੀਓ) ਨੇ ਕਿਹਾ ਕਿ ਸਟੇਸ਼ਨ ਦੇ ਅੰਦਰ ਦੋ ਧਮਾਕੇ ਹੋਏ, ਜਿਸ ਨਾਲ ਇਮਾਰਤ ਤਬਾਹ ਹੋ ਗਈ। ਉਨ੍ਹਾਂ ਦੱਸਿਆ ਕਿ ਇਮਾਰਤ ਡਿੱਗਣ ਕਾਰਨ ਬਿਜਲੀ ਗੁੱਲ ਹੋ ਗਈ ਸੀ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜੀਓ ਨਿਊਜ਼ ਮੁਤਾਬਕ ਉਹ ਸ਼ੱਕੀ ਅੱਤਵਾਦੀ ਦੱਸਿਆ ਜਾ ਰਿਹਾ ਹੈ। ਸਟੇਸ਼ਨ ਦੇ ਅੰਦਰ ਦੋ ਧਮਾਕੇ ਹੋਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀ ਪੂਰੀ ਇਮਾਰਤ ਢਹਿ ਗਈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਖਾਨ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।