ਸ੍ਰੀ ਹਰਿਮੰਦਰ ਸਾਹਿਬ ਨੇੜੇ ਬੁੱਧਵਾਰ ਅੱਧੀ ਰਾਤ ਨੂੰ ਫਿਰ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1:45 ਕਿਲੋਮੀਟਰ ਦੂਰ ਹੈ। ਇਹ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਦੁਪਹਿਰ ਕਰੀਬ 12:45 ਵਜੇ ਹੋਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਸਥਾਨਕ ਨੂੰ ਚਾਰੇ ਪਾਸਿਓ ਸੀਲ ਕਰ ਦਿੱਤਾ ਗਿਆ ਹੈ।
ਦੇਰ ਰਾਤ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਸ ਨੂੰ ਰਾਤ 12:15 ਵਜੇ ਦੇ ਕਰੀਬ ਇਹ ਸੂਚਨਾ ਮਿਲੀ ਸੀ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇਕ ‘ਉੱਚੀ ਆਵਾਜ਼’ ਸੁਣਾਈ ਦਿੱਤੀ ਹੈ। ਖ਼ਦਸ਼ਾ ਹੈ ਕਿ ਇਕ ਹੋਰ ਧਮਾਕਾ ਹੋਇਆ ਹੈ। ਫ਼ਿਲਹਾਲ ਹਨੇਰੇ ਕਾਰਨ ਇਹ ਪੱਕਾ ਨਹੀਂ ਕਿਹਾ ਜਾ ਸਕਦਾ ਹੈ ਕਿ ਇਹ ਧਮਾਕਾ ਹੀ ਹੈ ਜਾਂ ਕੋਈ ਹੋਰ ਕਾਰਨ ਹੈ। ਫੋਰੈਂਸਿਕ ਟੀਮ ਵੱਲੋਂ ਮੌਕੇ ‘ਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਤਹਿਤ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਜਾ ਰਿਹਾ ਹੈ ਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਦੇ ਹੋਏ ਕਿਹਾ ਕਿ ਰਾਤ 12:15 ਤੋਂ 12:30 ਦੇ ਵਿਚਾਲੇ ਇਕ ਉੱਚੀ ਆਵਾਜ਼ ਸੁਣਾਈ ਦਿੱਤੀ ਹੈ, ਪਰ ਇਹ ਅਜੇ ਪੱਕੇ ਤੌਰ ‘ਤੇ ਨਹੀਂ ਕਿਹਾ ਜਾ ਸਕਦਾ ਕਿ ਇਹ ਧਮਾਕਾ ਹੈ ਜਾਂ ਕੋਈ ਹੋਰ ਘਟਨਾ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੋਇਆ ਤੀਸਰਾ ਧਮਾਕਾ, ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿੱਛੇ ਹੋਇਆ ਇਹ ਧਮਾਕਾ
ਦੇਰ ਰਾਤ 12 ਵਜੇ ਦੇ ਕਰੀਬ ਹੋਇਆ ਸੀ ਧਮਾਕਾ,ਸੱਚ ਖੰਡ ਸ਼੍ਰੀ ਦਰਬਾਰ ਸਾਹਿਬ ਦੇ ਚੱਪੇ ਚੱਪੇ ਤੇ ਤਾਇਨਾਤ ਕੀਤੀ ਗਈ ਪੁਲਸ ਲੇਕਿਨ 6 ਦਿਨਾਂ ਵਿੱਚ ਤੀਸਰਾ ਧਮਾਕਾ , ਸ੍ਰੀ ਗੁਰੂ ਰਾਮਦਾਸ ਸਰਾਂ ਨੂੰ ਵੀ ਕਰਵਾਇਆ ਜਾ ਖਾਲੀ