ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਦੇ ਮੁਲਜ਼ਮ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਜਦਕਿ ਮੁਹਾਲੀ ਅਦਾਲਤ ਨੇ ਮੁਲਜ਼ਮਾਂ ਦੇ ਤਿੰਨ ਵਾਰ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਹਨ। ਇਸ ਦੇ ਬਾਵਜੂਦ ਐਸਟੀਐਫ ਤੇ ਸਮੁੱਚੀ ਪੰਜਾਬ ਪੁਲਿਸ ਉਸ ਦੀ ਲੋਕੇਸ਼ਨ ਟਰੇਸ ਨਹੀਂ ਕਰ ਸਕੀ।
ਐਸਟੀਐਫ ਵੱਲੋਂ ਮੁਲਜ਼ਮ ਰਾਜਜੀਤ ਸਿੰਘ ਨੂੰ ਭਗੌੜਾ ਐਲਾਨਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਅਦਾਲਤ ਨੇ ਪੁਲਿਸ ਦੀ ਇਸ ਪਟੀਸ਼ਨ ਨੂੰ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਰੀਬੀ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਹੈ। ਇਸ ਦੇ ਨਾਲ ਹੀ ਉਸ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ ਪਰ ਸੀਐਮ ਭਗਵੰਤ ਮਾਨ ਵੱਲੋਂ ਕਾਰਵਾਈ ਕੀਤੇ ਜਾਣ ਦੇ ਬਿਆਨ ਤੋਂ ਬਾਅਦ ਤੋਂ ਉਹ ਰੂਪੋਸ਼ ਹੈ।