ਲੁਧਿਆਣਾ ‘ਚ 5 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਵੀਰਵਾਰ ਸ਼ਾਮ ਨੂੰ ਮੁਲਜ਼ਮਾਂ ਨੇ ਲੜਕੀ ਨੂੰ ਇਕ ਆਟੋ ‘ਚ ਅਗਵਾ ਕਰ ਲਿਆ ਅਤੇ ਉਸ ਨਾਲ ਬਲਾਤਕਾਰ ਕਰਨ ਤੋਂ ਬਾਅਦ ਪਾਰਕ ‘ਚ ਛੱਡ ਕੇ ਫਰਾਰ ਹੋ ਗਏ। ਘਟਨਾ ਧਾਂਦਰਾ ਰੋਡ ਦੀ ਹੈ। ਲੜਕੀ ਨੇ ਘਰ ਜਾ ਕੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਘਟਨਾ ਦੀ ਸੂਚਨਾ ਦੁੱਗਰੀ ਪੁਲਸ ਨੂੰ ਦਿੱਤੀ। ਪੁਲੀਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਬੱਚੀ ਨਾਲ ਬਲਾਤਕਾਰ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੋਸ਼ੀ ਦੀ ਭਾਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਸ਼ਹਿਰ ਦੇ ਕਈ ਆਟੋ ਚਾਲਕਾਂ ਅਤੇ ਆਟੋ ਸਟੈਂਡਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਨੂੰ ਫੜਨ ਲਈ ਵੱਖ-ਵੱਖ ਟੀਮਾਂ ਵੀ ਲਗਾਈਆਂ ਹਨ ਤਾਂ ਜੋ ਉਸ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕੇ।