ਇੱਕ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਤਿੰਨ ਬੱਚਿਆਂ ਨੂੰ ਆਟੋ ਰਿਕਸ਼ਾ ‘ਤੇ ਬੈਠੇ ਦੇਖਿਆ ਜਾ ਸਕਦਾ ਹੈ। ਵੀਡੀਓ ‘ਚ 11-13 ਸਾਲ ਦੇ 3 ਬੱਚਿਆਂ ਨੂੰ ਆਟੋ ‘ਤੇ ਬੈਠੇ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਦਾ ਗੁੱਸਾ ਸੱਤਵੇਂ ਆਸਮਾਨ ‘ਤੇ ਹੈ। ਇਹ ਲਾਪਰਵਾਹੀ ਬੱਚਿਆਂ ਲਈ ਖਤਰਨਾਕ ਸਾਬਤ ਹੋ ਸਕਦੀ ਹੈ। ਵੀਡੀਓ ਵਾਇਰਲ ਹੋਣ ਤੋਂ ਤੁਰੰਤ ਬਾਅਦ ਦੋਸ਼ੀ ਡਰਾਈਵਰ ਖਿਲਾਫ਼ ਕਾਰਵਾਈ ਕੀਤੀ ਗਈ। ਕਈਆਂ ਨੇ ਡਰਾਈਵਰ ਦੀ ਆਲੋਚਨਾ ਕੀਤੀ, ਉਸ ‘ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਬੱਚਿਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਦਾ ਦੋਸ਼ ਲਗਾਇਆ।
ਮਾਸੂਮ ਜਾਨਾਂ ਨਾਲ ਖੇਡ- ਵੀਡੀਓ ਸ਼ੇਅਰ ਕਰਦੇ ਹੋਏ ਇੱਕ ਟਵਿਟਰ ਯੂਜ਼ਰ ਨੇ ਲਿਖਿਆ ਕਿ ਅਜਿਹੇ ਲਾਪਰਵਾਹ ਆਟੋ ਚਾਲਕ ਨਾਲ ਕੋਈ ਆਪਣੇ ਬੱਚਿਆਂ ਨੂੰ ਸਕੂਲ ਕਿਵੇਂ ਭੇਜ ਸਕਦਾ ਹੈ। ਇਹ ਆਟੋ ਸ਼ੁੱਕਰਵਾਰ ਨੂੰ ਆਰ.ਟੀ.ਓ., ਨਕਟੀਆ ਪੁਲਿਸ ਚੌਕੀ ਤੋਂ ਲੰਘਿਆ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਰਿਹਾ।
ਬਰੇਲੀ ਪੁਲਿਸ ਨੇ ਕਾਰਵਾਈ ਕੀਤੀ- ਵੀਡੀਓ ਦਾ ਖੁਦ ਨੋਟਿਸ ਲੈਂਦਿਆਂ, ਬਰੇਲੀ ਪੁਲਿਸ ਨੇ ਧਾਰਾ 279 (ਰੈਸ਼ ਡਰਾਈਵਿੰਗ) ਦੇ ਤਹਿਤ ਐਫਆਈਆਰ ਦਰਜ਼ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਨੇ ਆਟੋਰਿਕਸ਼ਾ ਚਾਲਕ ਨੂੰ ਜੁਰਮਾਨਾ ਕੀਤਾ ਹੈ ਅਤੇ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਹੈ। ਬੱਚਿਆਂ ਦੇ ਮਾਪਿਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।