Uncategorized

ਆਦਮਪੁਰ ਏਅਰਪੋਰਟ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਅੱਜ ਤੋਂ ਸ਼ੁਰੂ

Direct flight service from Adampur Airport to Mumbai starts today

ਪੰਜਾਬ ਦੇ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਇੰਡੀਗੋ ਏਅਰਲਾਈਨਜ਼ 2 ਜੁਲਾਈ ਤੋਂ ਆਦਮਪੁਰ (ਜਲੰਧਰ) ਅਤੇ ਮੁੰਬਈ ਵਿਚਕਾਰ ਸਿੱਧੀ ਉਡਾਣ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਸ ਨਵੀਂ ਸੇਵਾ ਨੂੰ ਪੰਜਾਬ ਦੇ ਲੋਕਾਂ, ਖਾਸ ਕਰਕੇ ਸਿੱਖ ਸੰਗਤ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਕਿਉਂਕਿ ਹੁਣ ਸਿੱਖ ਸੰਗਤ ਪੰਜਾਬ ਤੋਂ ਸਿੱਧੀ ਉਡਾਣ ਲੈ ਕੇ ਮੁੰਬਈ ਜਾ ਸਕਦੀ ਹੈ। ਉੱਥੋਂ ਸਿੱਖ ਸੰਗਤ ਆਸਾਨੀ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕ ਸਕੇਗੀ।

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਸਿਰਫ਼ ਇੱਕ ਨਵੀਂ ਉਡਾਣ ਨਹੀਂ ਹੈ, ਸਗੋਂ ਇਹ ਸਿੱਖ ਸ਼ਰਧਾਲੂਆਂ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕਰਨ ਵਾਲਾ ਇੱਕ ਇਤਿਹਾਸਕ ਫੈਸਲਾ ਹੈ। ਪਹਿਲਾਂ, ਪੰਜਾਬ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਪਹੁੰਚਣਾ ਖਾਸ ਕਰਕੇ ਬਜ਼ੁਰਗ ਸ਼ਰਧਾਲੂਆਂ ਲਈ ਬਹੁਤ ਮੁਸ਼ਕਲ ਸੀ ਕਿਉਂਕਿ ਇੱਥੋਂ ਕੋਈ ਸਿੱਧੀ ਹਵਾਈ ਸੇਵਾ ਉਪਲਬਧ ਨਹੀਂ ਸੀ।

Back to top button