
ਗੁਰਦਾਸਪੁਰ ‘ਚ ਆਪਣੀ ਪਤਨੀ ਅਤੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਪਿੰਡ ਦੀ ਇੱਕ ਕੁੜੀ ਨੂੰ ਅਗਵਾ ਕਰਕੇ ਫਰਾਰ ਹੋਏ ASI ਭੁਪਿੰਦਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਲਈ ਹੈ। ਖਬਰ ਹੈ ਏਐਸਆਈ ਭੁਪਿੰਦਰ ਸਿੰਘ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਲੁਕਿਆ ਸੀ, ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਨ ਲਈ ਘੇਰਾਬੰਦੀ ਕੀਤੀ ਸੀ। ਉਕਤ ਥਾਣੇਦਾਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ
ਸਵੇਰ ਸਮੇਂ ਘਰ ‘ਚ ਆਪਣੀ ਪਤਨੀ ਤੇ ਪੁੱਤਰ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ASI ਭੁਪਿੰਦਰ ਨੇ ਸ਼ਾਮ ਸਮੇਂ ਖ਼ੁਦ ਵੀ ਆਪਣੇ-ਆਪ ਨੂੰ ਗੋਲ਼ੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ 3 ਵਾਰ ਗੋਲ਼ੀ ਖ਼ੁਦ ਨੂੰ ਗੋਲ਼ੀ ਮਾਰੀ। ਬਟਾਲਾ ਦੇ ਹਸਪਤਾਲ ਵਿਖੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।