ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ। ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਵਿਵਾਦ ਦੇ ਕੇਂਦਰ ਵਿੱਚ ਅੱਠ “ਅਵੈਧ” ਵੋਟਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ “ਜਾਇਜ਼ ਵੋਟਾਂ ਵਜੋਂ ਗਿਣਿਆ ਜਾਵੇਗਾ ਅਤੇ” ਨਤੀਜੇ ਇਸ ਦੇ ਆਧਾਰ ‘ਤੇ ਐਲਾਨ ਕੀਤਾ ਜਾਵੇਗਾ।’

ਸੁਪਰੀਮ ਕੋਰਟ ਨੇ ਵੋਟਾਂ ਦੀ ਮੁੜ ਗਿਣਤੀ ਹੋਈ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਮੌਕੇ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਕਾਰਨ ਦੱਸੋ ਨੋਟਿਸ ਦਾ ਤਿੰਨ ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ।

ਵੋਟਾਂ ਦੀ ਮੁੜ ਗਿਣਤੀ, ਜਿਸ ਵਿੱਚ ਰਿਟਰਨਿੰਗ ਅਫਸਰ ਮਸੀਹ ਦੁਆਰਾ ਕੁਝ ਕਾਰਨਾਂ ਕਰਕੇ ਛੱਡੀਆਂ ਗਈਆਂ ਅੱਠ ਵੋਟਾਂ ਵੀ ਸ਼ਾਮਲ ਹਨ – ਮੇਅਰ ਦੀ ਦੌੜ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਨੂੰ ਸਪੱਸ਼ਟ ਜਿੱਤ ਦਿਵਾਏਗੀ।