
ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਸਵਰੂਪ ਨਗਰ ਤੋਂ ਉਮੀਦਵਾਰ ਜੋਗਿੰਦਰ ਸਿੰਘ ਉਰਫ ਬੰਟੀ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। 29 ਨਵੰਬਰ 2022 ਨੂੰ ਜੋਗਿੰਦਰ ਸਿੰਘ ਉਰਫ ਬੰਟੀ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਜਿਸ ਵਿੱਚ ਬੰਟੀ ਪੀਲੇ ਰੰਗ ਦੀ ਟੀ-ਸ਼ਰਟ ਪਹਿਨ ਕੇ ਆਪਣੀ ਜੇਬ ਵਿੱਚੋਂ ਰਿਵਾਲਵਰ ਕੱਢਦਾ ਨਜ਼ਰ ਆ ਰਿਹਾ ਸੀ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਦੇ ਸਵਰੂਪ ਨਗਰ ਪੁਲਿਸ ਸਟੇਸ਼ਨ ‘ਚ ਬੰਦੀ ਖਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਇਸ ਖ਼ਬਰ ਸਬੰਧੀ ‘ਆਪ’ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।ਜੋਗਿੰਦਰ ਸਿੰਘ ਬੰਟੀ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਾਰਡ ਨੰਬਰ 19, ਸਵਰੂਪ ਨਗਰ ਤੋਂ ਐਮਸੀਡੀ ਚੋਣਾਂ ਲਈ ਉਮੀਦਵਾਰ ਹਨ। ਪੁਲਿਸ ਹੁਣ ਜਾਂਚ ਕਰੇਗੀ ਕਿ ਇਹ ਵੀਡੀਓ ਕਦੋਂ ਬਣਾਈ ਗਈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਵੱਲੋਂ ਇਸ ਮਾਮਲੇ ‘ਤੇ ਇਕ ਟਵੀਟ ਵੀ ਕੀਤਾ ਗਿਆ ਹੈ।