PunjabPolitics

ਆਪ ਦੀ ਪਹਿਲੀ ਸੂਚੀ ਜਾਰੀ ‘ਚ ਇਨ੍ਹਾਂ ਆਗੂਆਂ ਦੀ ਟਿਕਟ ਪੱਕੀ

These leaders have secured their tickets in the first list released by AAP.

These leaders have secured their tickets in the first list released by AAP.

ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰਨਗੇ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਹੋਏ ਸਨ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿਚ 117 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੀ ਸੂਚੀ ਉਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਮੀਟਿੰਗ ਉਪਰੰਤ ਦੱਸਿਆ ਕਿ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਸ਼ਨੀਵਾਰ ਨੂੰ ਜਾਰੀ ਹੋਵੇਗੀ।

ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਆਖ਼ਰੀ ਪ੍ਰਕਾਸ਼ਨਾ 4 ਜਨਵਰੀ ਨੂੰ ਕੀਤੀ ਜਾਣੀ ਹੈ। ਮੁੱਖ ਮੰਤਰੀ ਮਾਨ ਕਈ ਵਿਧਾਨ ਸਭਾ ਹਲਕਿਆਂ ਵਿਚ ਲੋਕ ਮਿਲਣੀ ਪ੍ਰੋਗਰਾਮ ਕਰਕੇ ਸੰਭਾਵੀ ਉਮੀਦਵਾਰਾਂ ਬਾਰੇ ਪਹਿਲਾਂ ਹੀ ਇਸ਼ਾਰਾ ਕਰ ਚੁੱਕੇ ਹਨ। ਪਾਰਟੀ ਨੇ ਕਈ ਨਵੇਂ ਹਲਕਾ ਇੰਚਾਰਜ ਲਗਾਏ ਹਨ, ਜਿਨ੍ਹਾਂ ’ਚੋਂ ਇੱਕ ਦੋ ਨੂੰ ਛੱਡ ਕੇ ਬਾਕੀਆਂ ਦੀ ਟਿਕਟ ਲਗਭਗ ਫਾਈਨਲ ਮੰਨੀ ਜਾ ਰਹੀ ਹੈ।

ਪਹਿਲੀ ਲਿਸਟ ਵਿੱਚ ਆ ਸਕਦੇ ਹਨ ਇਹ ਨਾਮ

ਆਮ ਆਦਮੀ ਪਾਰਟੀ ਵੱਲੋਂ ਕਿੰਨੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ, ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੌਜੂਦਾ ਵਿਧਾਇਕਾਂ ਜਾਂ ਹਲਕਾ ਇੰਚਾਰਜਾਂ ਦੇ ਨਾਮ ਪਹਿਲੀ ਸੂਚੀ ਵਿੱਚ ਆ ਸਕਦੇ ਹਨ ਜਿਨ੍ਹਾਂ ਨੂੰ ਕੋਈ ਵਿਰੋਧ ਨਹੀਂ ਹੈ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਪਹਿਲੀ ਸੂਚੀ ਵਿੱਚ ਲਗਭਗ 20 ਨਾਮ ਹੋ ਸਕਦੇ ਹਨ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 30 ਤੋਂ 40 ਵਿਧਾਇਕਾਂ ਦੀਆਂ ਟਿਕਟਾਂ ਰੱਦ ਹੋ ਸਕਦੀਆਂ ਹਨ।

Back to top button