ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗੱਠਜੋੜ ਬਾਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਕੱਲ੍ਹ ਦਿੱਲੀ ਵਿਚ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ ਹੈ, ਜਿਸ ਵਿਚ ਗੱਠਜੋੜ ਦੀ ਗੱਲ ਤੁਰੀ ਹੈ।
ਜਾਖੜ ਨੇ ਆਖਿਆ ਹੈ ਕਿ ‘ਆਪ’ ਦੇ ਐਲਾਨੇ 8 ਉਮੀਦਵਾਰ ਬਦਲੇ ਜਾਣਗੇ, ਕਿਉਂਕਿ ਦਿੱਲੀ ਵਿਚ ਕਾਂਗਰਸ ਅਤੇ ਆਪ ਵਿਚਾਲੇ ਗੱਠਜੋੜ ਦੀ ਗੱਲ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਨੂੰ ਦਿੱਲੀ ‘ਚ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।