ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਦੇ ‘ਆਪ’ ਆਗੂਆਂ ਨੇ ਸੂਬੇ ਭਰ ਵਿੱਚ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਈ ਥਾਵਾਂ ‘ਤੇ ‘ਆਪ’ ਆਗੂਆਂ ਨੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਫੂਕੇ।
ਧਰਨੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਸੂਬਾ ਤੇ ਜ਼ਿਲ੍ਹਾ ਪੱਧਰੀ ਪਾਰਟੀ ਆਗੂਆਂ ਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਸਾਰੇ ਆਗੂਆਂ ਨੇ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸ ਦੀ ਗ੍ਰਿਫ਼ਤਾਰੀ ਇਸ ਲਈ ਕਰਵਾਈ ਹੈ