Jalandhar

ਆਪ ਪਾਰਟੀ ਦੇ ਸਰਪੰਚ ਦਾ ਕਤਲ ਮਾਮਲਾ, DSP ਪੱਟੀ ਅਤੇ SHO ਸਸਪੈਂਡ,‘ CM ਅਤੇ DGP ਤੁਰੰਤ ਅਸਤੀਫ਼ਾ ਦੇਣ- ਮਜੀਠੀਆ

AAP Sarpanch murder case, DSP Patti and SHO Sarhali suspended

AAP Sarpanch murder case, DSP Patti and SHO Sarhali suspended

ਹਰਬਰਿੰਦਰ ਸਿੰਘ ਕਤਲ ਮਾਮਲਾ, DSP ਪੱਟੀ ਅਤੇ SHO ਸਰਹਾਲੀ ਸਸਪੈਂਡ

CM ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਪਿੱਛੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ।

ਵੱਡੀ ਖ਼ਬਰ: ਹਰਬਰਿੰਦਰ ਸਿੰਘ ਕਤਲ ਮਾਮਲਾ, DSP ਪੱਟੀ ਅਤੇ SHO ਸਰਹਾਲੀ ਸਸਪੈਂਡ
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਪਿੱਛੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ।
ਜਾਣਕਾਰੀ ਅਨੁਸਾਰ ਪੀੜਤ ਹਰਬਰਿੰਦਰ ਸਿੰਘ ਨੂੰ, ਸਰਹਾਲੀ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ ਸੀ। ਮੌਕੇ ’ਤੇ ਮੌਜੂਦ ਇੱਕ ਹੋਰ ਵਿਅਕਤੀ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਦੌਰਾਨ ਉਸਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਇਸ ਸਮੇਂ ਜ਼ੇਰੇ-ਇਲਾਜ ਹੈ।

‘ਸੀਐਮ ਮਾਨ ਅਤੇ ਡੀਜੀਪੀ ਗੌਰਵ ਯਾਦਵ ਤੁਰੰਤ ਅਸਤੀਫ਼ਾ ਦੇਣ’: ‘ਆਪ’ ਸਰਪੰਚ ਦੇ ਕਤਲ ਮਾਮਲੇ ‘ਤੇ ਬਿਕਰਮ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਪੰਚ ਦੇ ਕਤਲ ਮਾਮਲੇ ਵਿਚ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਤੇ ਸਰਹੱਦੀ ਇਲਾਕਿਆਂ ਵਿਚ ਅਜਿਹੀਆਂ ਵਾਰਦਾਤਾਂ ਹੋ ਰਹੀਆਂ ਹਨ, ਇਸ ਲਈ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਮਾਨ ਤੇ ਆਰਜੀ ਡੀਜੀਪੀ ਗੌਰਵ ਯਾਦਵ ਨੂੰ ਤੁਰੰਤ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। 

Back to top button