ਆਪ ਦੇ ਸਰਪੰਚ ਦੇ ਭਰਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
AAP Sarpanch's brother shot dead in broad daylight
ਜ਼ਿਲ੍ਹਾ ਬਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੀ ਚੌਕੀ ਵਡਾਲਾ ਗ੍ਰੰਥੀਆਂ ਦੇ ਪਿੰਡ ਰਸੂਲਪੁਰ ਵਿਖੇ ਬੀਤੀ ਰਾਤ ਇਕ ਕਾਰ ਸਵਾਰ ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਸਾਬੀ (47) ਪੁੱਤਰ ਲਖਬੀਰ ਸਿੰਘ ਵਾਸੀ ਕਰਨਾਮਾ ਵਜੋਂ ਹੋਈ ਹੈ।ਮ੍ਰਿਤਕ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਮੀਤ ਸਿੰਘ ਵਾਸੀ ਪਿੰਡ ਕਰਨਾਮਾ ਦਾ ਭਰਾ ਹੈ ਅਤੇ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਹੈ।ਮ੍ਰਿਤਕ ਦੇ ਭਰਾ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਬਲਬੀਰ ਸਿੰਘ ਜੋ ਕਿ ਇਲੈਕਟ੍ਰੀਸ਼ੀਅਨਦਾ ਕੰਮ ਕਰਦਾ ਹੈ, ਕਿਸੇ ਕੰਮ ਲਈ ਬੀਤੀ ਰਾਤ ਕਾਰ ‘ਤੇ ਪਿੰਡ ਦੁਨੀਆ ਸੰਧੂ ਵਿਖੇ ਜਾ ਰਿਹਾ ਸੀ ਕਿ ਪਿੰਡ ਰਸੂਲਪੁਰ ਨਜ਼ਦੀਕ ਉਸ ਦਾ ਗੋਲੀਆਂ ਮਾਰ ਕੇ ਕਿਸੇ ਨੇ ਕਤਲ ਕਰ ਦਿੱਤਾ ਹੈ । ਘਟਨਾ ਸਥਾਨ ਉਤੇ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਰ ਦੇ ਮੂਹਰੇ ਸ਼ੀਸ਼ੇ ਰਾਹੀਂ ਗੋਲੀ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਕੇਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਫੜ ਲਿਆ ਜਾਵੇਗਾ। ਉਧਰ ਦੂਜੇ ਪਾਸੇ ਜਦੋਂ ਇਸ ਮਾਮਲੇ ਸੰਬੰਧੀ ਪੁਲਿਸ ਥਾਣਾ ਸੇਖਵਾਂ ਦੇ ਐਸਐਚਓ ਗੁਰਮਿੰਦਰ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।