PoliticsJalandharPunjab

‘ਆਪ’ ਦੇ MP ਸੁਸ਼ੀਲ ਕੁਮਾਰ ਰਿੰਕੂ ਨੂੰ ਪੂਰੇ ਸੈਸ਼ਨ ਲਈ ਸੰਸਦ ਤੋਂ ਕੀਤਾ ਮੁਅੱਤਲ, ਸਪੀਕਰ ਨੇ ਕੀਤੀ ਕਾਰਵਾਈ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਸੰਸਦ ਦੇ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ‘ਤੇ ਸੰਸਦ ਦੀ ਮਰਿਆਦਾ ਦਾ ਅਪਮਾਨ ਕਰਨ ਦਾ ਦੋਸ਼ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਰਿੰਕੂ ਨੂੰ ਮੁਅੱਤਲ ਕਰਨ ਦੀ ਤਜਵੀਜ਼ ਰੱਖੀ। ‘ਆਪ’ ਸੰਸਦ ਮੈਂਬਰ ‘ਤੇ ਕਾਗਜ਼ ਪਾੜ ਕੇ ਕੁਰਸੀ ਵੱਲ ਸੁੱਟਣ ਦਾ ਦੋਸ਼ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਸ ਨੇ ਕੁਰਸੀ ਦਾ ਅਪਮਾਨ ਕੀਤਾ ਹੈ। ਇਸ ਤੋਂ ਬਾਅਦ ‘ਆਪ’ ਸੰਸਦ ਮੈਂਬਰ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ।

ਇਸ ਮਾਮਲੇ ਵਿੱਚ ਉਹ ਸਦਨ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕਣਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਪੂਰੇ ਮਾਨਸੂਨ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਲਿਆਂਦਾ ਗਿਆ ਸੀ। ਉਨ੍ਹਾਂ ‘ਤੇ ਦਿੱਲੀ ਸਰਵਿਸ ਬਿੱਲ ਦੀ ਕਾਪੀ ਵੈਲ ‘ਚ ਪਾੜਨ ਦਾ ਦੋਸ਼ ਸੀ। ਸਪੀਕਰ ਓਮ ਬਿਰਲਾ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਬਾਕੀ ਸੈਸ਼ਨ ਲਈ ਮੁਅੱਤਲ ਕਰ ਦਿੱਤਾ

ਹੁਣ ਇਕਲੌਤਾ ਸੰਸਦ ਮੈਂਬਰ ਵੀ ਬਾਹਰ
ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਹਨ ਜਿਨ੍ਹਾਂ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਜਿੱਤੀ ਅਤੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਹੁਣ ਲੋਕ ਸਭਾ ‘ਚ ਪਾਰਟੀ ਦਾ ਕੋਈ ਵੀ ਮੈਂਬਰ ਨਹੀਂ ਬਚਿਆ ਜਿਸ ਨੇ ਵੈੱਲ ‘ਚ ਜਾ ਕੇ ਦਿੱਲੀ ਸੇਵਾ ਬਿੱਲ ਨੂੰ ਪਾੜ ਕੇ ਹਵਾ ‘ਚ ਸੁੱਟ ਦਿੱਤਾ ਅਤੇ ਉਸ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ।

Leave a Reply

Your email address will not be published.

Back to top button