PunjabReligious

ਸ਼੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ, ਕਾਰ ਦੀ ਕੀਤੀ ਭੰਨ-ਤੋੜ

ਅੰਮ੍ਰਿਤਸਰ ‘ਚ ਕੱਥੂਨੰਗਲ ਨੇੜੇ ਅਣਪਛਾਤੇ ਲੋਕਾਂ ਨੇ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਮਹਾਦੀਪ ਸਿੰਘ ‘ਤੇ ਜਾਨਲੇਵਾ ਹਮਲਾ ਕੀਤਾ ਹੈ। ਹਮਲਾਵਰਾਂ ਨੇ ਮਹਾਦੀਪ ਸਿੰਘ ਦੀ ਕਾਰ ਦੀ ਭੰਨ-ਤੋੜ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਜਾਣਕਾਰੀ ਦਿੰਦਿਆਂ ਮਹਾਦੀਪ ਸਿੰਘ ਨੇ ਦੱਸਿਆ ਕਿ ਉਹ ਕਿਸੇ ਪ੍ਰੋਗਰਾਮ ਲਈ ਬਟਾਲਾ ਜਾ ਰਿਹਾ ਸੀ। ਰਸਤੇ ‘ਚ ਕਾਰ ਨੂੰ ਓਵਰਟੇਕ ਕਰ ਰਹੇ ਕੁਝ ਲੋਕਾਂ ਨਾਲ ਬਹਿਸ ਹੋ ਗਈ। ਤਕਰਾਰ ਤੋਂ ਬਾਅਦ ਨੌਜਵਾਨ ਉਥੋਂ ਚਲਾ ਗਿਆ। ਪਰ ਕੱਥੂਨੰਗਲ ਨੇੜੇ ਹਮਲਾਵਰਾਂ ਅਤੇ ਉਸ ਦੇ ਕੁਝ ਸਾਥੀਆਂ ਨੇ ਮਹਾਦੀਪ ਸਿੰਘ ਦੀ ਕਾਰ ਨੂੰ ਘੇਰ ਲਿਆ।

ਮਹਾਦੀਪ ਸਿੰਘ ਨੇ ਦੱਸਿਆ ਕਿ ਜਦੋਂ ਕਾਰ ਨੂੰ ਓਵਰਟੇਕ ਕਰਨ ਨੂੰ ਲੈ ਕੇ ਬਹਿਸ ਹੋਈ ਤਾਂ ਹਮਲਾਵਰਾਂ ਦੀ ਗਿਣਤੀ ਸਿਰਫ਼ 3-4 ਸੀ। ਪਰ ਜਦੋਂ ਉਹ ਕੱਥੂਨੰਗਲ ਨੇੜੇ ਪਹੁੰਚੇ ਤਾਂ ਹਮਲਾਵਰਾਂ ਨੇ ਆਪਣੇ ਕੁਝ ਸਾਥੀਆਂ ਨੂੰ ਬੁਲਾ ਲਿਆ ਅਤੇ ਇਕੱਠੇ ਹੋ ਕੇ ਪਹਿਲਾਂ ਉਸਦੀ ਕਾਰ ਦੀ ਭੰਨ-ਤੋੜ ਕੀਤੀ ਅਤੇ ਫਿਰ ਉਸਦੀ ਕੁੱਟਮਾਰ ਕੀਤੀ।

ਸ਼੍ਰੋਮਣੀ ਕਮੇਟੀ ਨੇ ਇਸ ਸਮੁੱਚੇ ਘਟਨਾਕ੍ਰਮ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟਾਈ ਹੈ।

Back to top button